LIVE TV

ਤਾਜਾ ਸੁਰਖੀਆਂ

SGPC ਦੇ ਯਤਨਾਂ ਸਦਕਾ ਹਰੀਕੇ ਕੇਸ ’ਚ ਗ੍ਰਿਫ਼ਤਾਰ 15 ਨੌਜੁਆਨ ਹੋਏ ਰਿਹਾਅ

Apna Punjab Media     06-May-2023

ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧ ਵਿਚ ਪੈਰਵਾਈ ਕਰਨ ਲਈ ਕਿਹਾ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਰਿਹਾਅ ਹੋਏ ਨੌਜੁਆਨ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਲਈ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਅਨਿਆਂ ਹੋਣ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਹਾਇਤਾ ਅਤੇ ਸਹਿਯੋਗ ਲਈ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅੰਦਰ ਡਰ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ ਕਰੇ ਅਤੇ ਬੀਤੇ ਸਮੇਂ ’ਚ ਪੰਜਾਬ ਅੰਦਰ ਨੌਜੁਆਨਾਂ ’ਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ।

ਪੂਰੀ ਖ਼ਬਰ ਪੜ੍ਹੋ


ਇਸ਼ਤਿਹਾਰ ਹੈ ਤਾਂ ਵਪਾਰ ਹੈ

Opinion Poll

iframe Fb Here