Apnapunjabmedia
  • Home
  • Today Astrology
  • ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ
Today Astrology

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

ਮੇਖ-  ਸਿਤਾਰਾ ਦੁਪਹਿਰ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ- ਸਿਤਾਰਾ ਦੁਪਹਿਰ ਤਕ ਘਰੇਲੂ ਮੋਰਚੇ ’ਤੇ ਤਨਾਤਣੀ ਅਤੇ ਟੈਨਸ਼ਨ ਰੱਖਣ ਵਾਲਾ ਪਰ ਬਾਅਦ ’ਚ ਖਾਣ-ਪੀਣ ਦੇ ਮਾਮਲੇ ’ਚ ਸਾਵਧਾਨੀ ਰੱਖਣੀ ਜ਼ਰੂਰੀ, ਸਫਰ ਨਾ ਕਰੋ।
ਮਿਥੁਨ– ਸਿਤਾਰਾ ਦੁਪਹਿਰ ਤਕ ਕਮਜ਼ੋਰ, ਸ਼ਤਰੂ ਆਪ ਦੇ ਖਿਲਾਫ ਕੋਈ ਸ਼ਰਾਰਤ ਕਰ ਸਕਦਾ ਹੈ, ਇਸ ਲਈ ਉਸ ’ਤੇ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਕਰਕ- ਦੁਪਹਿਰ ਤਕ ਬੇਕਾਰ ਦੇ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਵਿਰੋਧੀਅਾਂ ਕਰਕੇ ਕੋਈ ਮੁਸ਼ਕਿਲ ਉੱਭਰੇਗੀ।
ਸਿੰਘ- ਸਿਤਾਰਾ ਦੁਪਹਿਰ ਤਕ ਜ਼ਮੀਨੀ-ਅਦਾਲਤੀ ਕੰਮਾਂ ਲਈ ਮੁਸ਼ਕਿਲਾਂ ਵਾਲਾ, ਇਸ ਲਈ ਕੋਈ ਵੀ ਨਵਾਂ ਯਤਨ ਨਾ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਕੰਨਿਆ- ਸਿਤਾਰਾ ਦੁਪਹਿਰ ਤਕ ਕਿਸੇ ਕੰਮਕਾਜੀ ਪ੍ਰੇਸ਼ਾਨੀ ਵਾਲਾ, ਕੋਈ ਨਾ ਕੋਈ ਪੰਗਾ ਬਣਿਆ ਰਹੇਗਾ ਪਰ ਬਾਅਦ ’ਚ ਕੋਰਟ-ਕਚਹਿਰੀ ਦੇ ਕੰਮਾਂ ’ਚ ਆਪ ਦੀ ਪੈਠ-ਛਾਪ ਵਧੇਗੀ।
ਤੁਲਾ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਕਿਸੇ ਨਾ ਕਿਸੇ ਕੰਮਕਾਜੀ ਪੰਗੇ ਨਾਲ ਵਾਸਤਾ ਬਣਿਆ ਰਹਿ ਸਕਦਾ ਹੈ ਪਰ ਬਾਅਦ ’ਚ ਆਪ ਦੇ ਯਤਨ, ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਸ਼ਚਕ-  ਸਿਤਾਰਾ ਦੁਪਹਿਰ ਤਕ ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਵਾਲਾ, ਖਰਚਿਅਾਂ ਦਾ ਵੀ ਪ੍ਰੈਸ਼ਰ ਰਹੇਗਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ- ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ, ਕਿਸੇ ਨਾ ਕਿਸੇ ਪੰਗੇ ਕਰਕੇ ਆਪ ਮਾਨਸਿਕ ਤੌਰ ’ਤੇ ਡਿਸਟਰਬ ਜਿਹਾ ਰਹੋਗੇ ਪਰ ਬਾਅਦ ’ਚ ਕੰਮਕਾਜੀ ਦਸ਼ਾ ਚੰਗੀ।
ਮਕਰ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਬਿਹਤਰ ਰਹੇਗੀ ਪਰ ਬਾਅਦ ’ਚ ਕੋਈ ਵੀ ਕੰਮ ਜਲਦਬਾਜ਼ੀ ’ਚ ਅਤੇ ਬਗੈਰ ਤਿਆਰੀ ਦੇ ਹੱਥ ’ਚ ਨਾ ਲਓ।
ਕੁੰਭ-  ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ਨੂੰ ਉਲਝਾਉਣ ਵਾਲਾ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ, ਯਤਨਾਂ ’ਚ ਸਕਸੈੱਸ ਮਿਲੇਗੀ।
ਮੀਨ- ਸਿਤਾਰਾ ਦੁਪਹਿਰ ਤਕ ਕਿਸੇ ਬਣੇ-ਬਣਾਏ ਕੰਮ ਨੂੰ ਵਿਗਾੜਨ ਵਾਲਾ, ਕੋਈ ਨਵਾਂ ਪ੍ਰੋਗਰਾਮ ਸ਼ੁਰੂ ਨਾ ਕਰੋ ਪਰ ਬਾਅਦ ’ਚ ਅਫਸਰਾਂ ਦੇ ਰੁਖ਼ ’ਚ ਨਰਮੀ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

Related posts

ਜਾਣੋ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਖਾਸ

admin

ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

admin

ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ

admin

Leave a Comment