Apnapunjabmedia
ਤਾਜਾ ਖ਼ਬਰਾਂ ਪੰਜਾਬ ਭਖਦੇ – ਮਸਲੇ

ਟਕਸਾਲੀਆਂ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਐਲਾਨ

ਸੁਖਬੀਰ ਅਤੇ ਮਜੀਠੀਆ ਦੀ ਪ੍ਰਧਾਨਗੀ ਤੋਂ ਦੁਖੀ ਹੋ ਕੇ ਵੱਖਰਾ ਅਕਾਲੀ ਦਲ ਬਣਾਉਣ ਵਾਲੇ ਟਕਸਾਲੀ ਲੀਡਰਾਂ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਸਾਥੀ ਡਾ. ਰਤਨ ਸਿੰਘ ਅਜਨਾਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਦਾ ਸਕੱਤਰ ਜਨਰਲ ਅਤੇ ਬੁਲਾਰਾ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਸਾਬਕਾ ਵਿਧਾਇਕ ਉਜਾਗਰ ਸਿੰਘ ਵਡਾਲੀ ਅਤੇ ਮੋਹਿੰਦਰ ਸਿੰਘ ਹੁਸੈਨਪੁਰ (ਨਵਾਂਸ਼ਹਿਰ) ਨੂੰ ਮੀਤ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਹੈ। ਜਦਕਿ ਮੱਖਣ ਸਿੰਘ ਨੰਗਲ (ਫ਼ਰੀਦਕੋਟ) ਨੂੰ ਜਨਰਲ ਸਕੱਤਰ ਥਾਪਿਆ ਗਿਆ ਹੈ। ਚਰਨ ਸਿੰਘ ਫ਼ਿਰੋਜ਼ਪੁਰ ਨੂੰ ਅਕਾਲੀ ਦਲ ਟਕਸਾਲੀ ਦਾ ਪ੍ਰਬੰਧਕੀ ਸਕੱਤਰ ਬਣਾਇਆ ਗਿਆ ਹੈ।
ਇਸ ਦੌਰਾਨ ਪਾਰਟੀ ਪ੍ਰ੍ਰਧਾਨ ਬ੍ਰਹਮਪੁਰਾ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਸੁਨਣ ਤੋਂ ਬਾਅਦ ਹੀ ਉਨ੍ਹਾਂ ਵਲੋਂ ਨਵੇਂ ਅਕਾਲੀ ਦਲ ਟਕਸਾਲੀ ਦਾ ਗਠਨ ਕੀਤਾ ਗਿਆ ਹੈ ਅਤੇ ਉਹ ਜਲਦ ਹੀ ਪਾਰਟੀ ਨੂੰ ਰਜਿਸਟਰ ਕਰਵਾਇਆ ਜਾਵੇਗਾ। ਬ੍ਰਹਮਪੁਰਾ ਨੇ ਕਿਹਾ ਕਿ ਉਹ ਪੰਜਾਬ ਤੇ ਪੰਜਾਬੀਅਤ ਲਈ ਹਮਖਿਆਲੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਗੇ। ਇਸ ਦੇ ਨਾਲ ਬ੍ਰਹਮਪੁਰਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਲਈ ਉਹ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕਰਨਗੇ।

Related posts

ਸਿੱਖਿਆ ਸੰਸਥਾਵਾਂ ਵਿਚ ਇਸੇ ਸਾਲ ਲਾਗੂ ਹੋਵੇਗਾ 10 ਫੀਸਦੀ ਰਾਖਵਾਂਕਰਨ : ਮੋਦੀ

admin

ਰਾਜਸਭਾ ‘ਚ ਲਗਾਤਾਰ 10ਵੇਂ ਦਿਨ ਵੀ ਹੰਗਾਮਾ ਜਾਰੀ, ਕਾਰਵਾਈ ਸੋਮਵਾਰ ਤੱਕ ਮੁਲਤਵੀ

admin

ਸੁਖਬੀਰ ਵਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਗਠਿਤ

admin

Leave a Comment