Apnapunjabmedia
  • Home
  • ਤਾਜਾ ਖ਼ਬਰਾਂ
  • ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਖਾਸ ਤੋਹਫਾ
ਤਾਜਾ ਖ਼ਬਰਾਂ ਪੰਜਾਬ ਭਾਰਤ ਰਾਜਨੀਤਿਕ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਖਾਸ ਤੋਹਫਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤ ਕੋਲੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜਥੇ ’ਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 22 ਜਨਵਰੀ ਤੱਕ ਜਮ੍ਹਾ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਆਧਾਰ/ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ, ਇਸ ਤੋਂ ਇਲਾਵਾ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਵੀ ਨਾਲ ਲਾਉਣੀਆਂ ਜ਼ਰੂਰੀ ਹਨ। ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੱਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।

Related posts

60 ਫੀਸਦੀ ਸੰਸਦ ਮੈਂਬਰਾਂ ਤੋਂ ਨਾਰਾਜ਼ ਹਨ ਭਾਜਪਾ ਦੇ ਵਰਕਰ

admin

ਬੀ.ਐੱਸ.ਐੱਫ. ਦੀ ਚੈੱਕ ਪੋਸਟ ਤੋਂ ਬਰਾਮਦ 25 ਕਰੋੜ ਦੀ ਹੈਰੋਇਨ

admin

ਸਹਿਣਸ਼ੀਲਤਾ ਦੇਸ਼ ਦੀ ਸਭ ਤੋਂ ਵੱਡੀ ਪੂੰਜੀ : ਗਡਕਰੀ

admin

Leave a Comment