Apnapunjabmedia
  • Home
  • ਤਾਜਾ ਖ਼ਬਰਾਂ
  • ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਚੋਣਾਂ ਦੀਆਂ ਤਿਆਰੀਆਂ ਜਾਇਜ਼ਾ
ਤਾਜਾ ਖ਼ਬਰਾਂ ਪੰਜਾਬ ਭਖਦੇ – ਮਸਲੇ ਭਾਰਤ ਰਾਜਨੀਤਿਕ

ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਚੋਣਾਂ ਦੀਆਂ ਤਿਆਰੀਆਂ ਜਾਇਜ਼ਾ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ•ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਮਿਸ਼ਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਉਪਰੰਤ ਹਰਿਆਣਾ ਅਤੇ ਚੰਡੀਗੜ੍ਹ•ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਚੋਣਾਂ ਦੀਆ ਤਿਆਰੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ, ਜਿਨ੍ਹਾਂ ‘ਚ ਪੋਲਿੰਗ ਸਟੇਸ਼ਨਾਂ ‘ਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਦਫਤਰ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਫੀਲਡ ‘ਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਅਸਾਮੀਆਂ ਨੂੰ ਭਰਨ ਬਾਰੇ, ਚੋਣਾਂ ਨਾਲ ਸਬੰਧਤ ਸਮਾਨ ਜਿਵੇ ਕਿ ਈ. ਵੀ. ਐਮ,/ਵੀ. ਵੀ. ਪੈਟ ਅਤੇ ਹੋਰ ਸਾਜ਼ੋ ਸਮਾਨ ਦੀ ਉਪਲਬਧਤਾ ਅਤੇ ਲੋੜੀਂਦੇ ਬਜਟ ਦਾ ਪ੍ਰਬੰਧ ਆਦਿ ਮੁੱਖ ਸਨ।

Related posts

Financial Firm TD Ameritrade Launches Chatbot For Facebook

admin

ਸਹਿਣਸ਼ੀਲਤਾ ਦੇਸ਼ ਦੀ ਸਭ ਤੋਂ ਵੱਡੀ ਪੂੰਜੀ : ਗਡਕਰੀ

admin

ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਇਹ ਹੋਣਗੇ ਕਾਂਗਰਸ ਦੇ ਉਮੀਦਵਾਰ!

admin

Leave a Comment