Apnapunjabmedia
  • Home
  • ਲਿਫੇਸਟੀਲੇ
  • ਰੋਜ਼ਾਨਾ 1 ਮੁੱਠੀ ਅਨਾਰ ਖਾਓ, ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਓ
ਲਿਫੇਸਟੀਲੇ

ਰੋਜ਼ਾਨਾ 1 ਮੁੱਠੀ ਅਨਾਰ ਖਾਓ, ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਓ

ਮਿੱਠੇ ਅਤੇ ਲਾਲ ਰਸ ਭਰੇ ਅਨਾਰ ਦਾ ਸੇਵਨ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਸ ‘ਚ ਐਂਟੀ-ਆਕਸੀਡੈਂਟ, ਫਾਈਬਰ, ਫੋਲਿਕ ਐਸਿਡ ਅਤੇ ਵਿਟਾਮਿਨ ਭਰਪੂਰ ਮਾਤਰਾ ‘ਚ ਹੁੰਦੇ ਹਨ। ਰੋਜ਼ਾਨਾ ਇਕ ਮੁੱਠੀ ਅਨਾਰ ਦਾ ਸੇਵਨ ਕਰਨ ਨਾਲ ਤੁਸੀਂ ਕੈਂਸਰ, ਸ਼ੂਗਰ, ਦਿਲ ਦੇ ਰੋਗ ਅਤੇ ਮੋਟਾਪੇ ਵਰਗੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ ਉਂਝ ਹੀ ਇਸ ਦੀ ਵਰਤੋਂ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਫਾਇਦੇਮੰਦ ਹੁੰਦੀ ਹੈ। ਚਲੋ ਜਾਣਦੇ ਹਾਂ ਅਨਾਰ ਖਾਣ ਦੇ ਤੁਹਾਨੂੰ ਕੀ-ਕੀ ਫਾਇਦੇ ਮਿਲਦੇ ਹਨ।

. ਮੋਟਾਪਾ ਰੱਖੇ ਕੰਟਰੋਲ 
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦਾ ਸੇਵਨ ਕਰਨ ਨਾਲ ਵਜ਼ਨ ਵੀ ਕੰਟਰੋਲ ‘ਚ ਰਹਿੰਦਾ ਹੈ।
2. ਡਾਇਬਿਟੀਜ਼ ‘ਚ ਫਾਇਦੇਮੰਦ 
ਡਾਇਬਿਟੀਜ਼ ਪੇਸ਼ੇਂਟ ਨੂੰ ਲੱਗਦਾ ਹੈ ਕਿ ਅਨਾਰ ‘ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ‘ਚ ਹੁੰਦੀ ਹੈ। ਇਸ ਲਈ ਡਾਕਟਰਸ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
3. ਕੈਂਸਰ ਤੋਂ ਬਚਾਅ 
ਅਨਾਰ ‘ਚ ਅਜਿਹੇ ਗੁਣ ਹੁੰਦੇ ਹਨ ਜੋ ਸਰੀਰ ‘ਚ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇਕ ਅਨਾਰ ਦਾ ਸੇਵਨ ਪ੍ਰੋਸਟੇਟ,ਬ੍ਰੈਸਟ ਅਤੇ ਸਕਿਨ ਕੈਂਸਰ ਦਾ ਖਤਰਾ ਘੱਟ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ ਉਨ੍ਹਾਂ ਲਈ ਇਸ ਦਾ ਜੂਸ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ‘ਚ ਪੀ.ਐੱਸ.ਏ.ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਕੈਂਸਰ ਨਾਲ ਲੜਣ ‘ਚ ਮਦਦ ਮਿਲਦੀ ਹੈ।
4. ਹਾਰਟ ਦੇ ਮਰੀਜ਼ਾਂ ਲਈ ਫਾਇਦੇਮੰਦ
ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫਾਇਦੇਮੰਦ ਹੁੰਦੀ ਹੈ।
5. ਜੋੜਾਂ ‘ਚ ਦਰਦ ਤੋਂ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ‘ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।
6. ਗਰਭ ਅਵਸਥਾ ‘ਚ ਫਾਇਦੇਮੰਦ 
ਇਸ ‘ਚ ਵਿਟਾਮਿਨ, ਮਿਨਰਲਸ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ‘ਚ ਪਲ ਰਹੇ ਬੱਚੇ ਅਤੇ ਮਾਂ ਲਈ ਫਾਇਦੇਮੰਦ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ ‘ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।
7. ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ 
ਅਨਾਰ ਖਾਣ ਨਾਲ ਸਰੀਰ ‘ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ ‘ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।
8. ਡਿਪ੍ਰੈਸ਼ਨ ਤੋਂ ਰੱਖਦਾ ਹੈ ਦੂਰ 
ਜੇਕਰ ਤੁਹਾਨੂੰ ਵੀ ਦਫਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤਣਾਅ ਬੂਸਟ ਕਰਨ ‘ਚ ਮਦਦ ਕਰਦਾ ਹੈ।
9. ਖੂਨ ਦੇ ਥੱਕੇ ਬਣਨਾ
ਅਨਾਰ ਦਾ ਸੇਵਨ ਖੂਨ ਨੂੰ ਪਤਲਾ ਬਣਾਉਂਦਾ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ‘ਚ ਸੇਵਨ ਸਰੀਰ ‘ਚ ਖੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।
10. ਐਂਟੀ-ਏਜਿੰਗ ਗੁਣ
ਅਨਾਰ ‘ਚ ਜ਼ਿਆਦਾ ਮਾਤਰਾ ‘ਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ‘ਚ ਮਦਦ ਕਰਦਾ ਹੈ।

Related posts

ਡ੍ਰਾਈ ਸਕਿਨ ਲਈ ਬੈਸਟ ਹਨ ਇਹ ਟਿਪਸ

admin

ਕੋਸੇ ਤੇਲ ਦੀ ਮਾਲਿਸ਼ ਵਧਾਏਗੀ ਤੁਹਾਡੇ ਹੱਥਾਂ ਦੀ ਖੂਬਸੂਰਤੀ

admin

3 Books to Help You Create a New Lifestyle that Lasts

admin

Leave a Comment