Apnapunjabmedia
  • Home
  • Today Astrology
  • ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ
Today Astrology

ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ

ਮੇਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਫਸਣ ਤੋਂ ਬਚਣਾ ਸਹੀ ਰਹੇਗਾ।
ਬ੍ਰਿਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਪਰ ਦੋਨੋਂ ਪਤੀ-ਪਤਨੀ ’ਚ ਕਿਸੇ ਨਾ ਕਿਸੇ ਗੱਲ ’ਤੇ ਟਕਰਾਅ, ਤਕਰਾਰ ਅਤੇ ਕਿਹਾ-ਸੁਣੀ ਬਣੇ ਰਹਿਣ ਦਾ ਡਰ ਰਹਿ ਸਕਦਾ ਹੈ।
ਮਿਥੁਨ– ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ, ਨੀਚਾ ਦਿਖਾਉਣ, ਲੱਤ ਖਿੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਬਣਾਈ ਰੱਖਣਾ ਚਾਹੀਦਾ ਹੈ।
ਕਰਕ- ਮਨ ਅਤੇ  ਬੁੱਧੀ ’ਤੇ ਗਲਤ ਸੋਚ ਪ੍ਰਭਾਵੀ ਰਹੇਗੀ, ਇਸ ਲਈ ਆਪ ਤੋਂ ਕਿਸੇ ਸਮੇਂ ਕੋਈ ਗਲਤ ਗੱਲ ਨਾ ਹੋ ਜਾਵੇ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਉਹ ਬੇ-ਨਤੀਜਾ ਰਹੇਗਾ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ।
ਕੰਨਿਆ- ਹਲਕੀ ਸੋਚ ਅਤੇ ਨੇਚਰ ਵਾਲਾ ਕੋਈ ਸਾਥੀ ਆਪ ਨੂੰ ਡਿਸਟਰਬ ਕਰਨ ਜਾਂ ਲੱਤ ਖਿੱਚਣ ਲਈ ਕਾਫੀ ਐਕਟਿਵ ਰਹੇਗਾ, ਇਸ ਲਈ ਉਨ੍ਹਾਂ ਤੋਂ ਬਚਾਅ ਰੱਖਣਾ ਜ਼ਰੂਰੀ।
ਤੁਲਾ- ਸਿਤਾਰਾ ਅਰਥ ਦਸ਼ਾ ਤੰਗ ਰੱਖਣ ਵਾਲਾ, ਨੁਕਸਾਨ ਵੀ ਕਰਾ ਸਕਦਾ ਹੈ, ਵੈਸੇ ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਨਾ ਬਲਾਕ ਹੋ ਜਾਵੇ।
ਬ੍ਰਿਸ਼ਚਕ- ਮਨ ਡਰਿਆ-ਡਰਿਆ, ਸਹਿਮਿਆ-ਸਹਿਮਿਆ ਅਤੇ ਮਾਨਸਿਕ ਤੌਰ ’ਤੇ ਕੁਝ ਡਿਸਟਰਬ ਜਿਹਾ ਰਹੇਗਾ, ਆਪ ਕਿਸੇ ਵੀ ਕੰਮ ਨੂੰ ਫਾਈਨਲ ਕਰਨ ਲਈ ਆਪਣਾ ਮਨ ਨਹੀਂ ਬਣਾ ਸਕੋਗੇ।
ਧਨ- ਵੀਜ਼ਾ-ਪਾਸਪੋਰਟ ਜਾਂ ਜਨ-ਸ਼ਕਤੀ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਨੂੰ ਹਰ ਕੰਮ ਸੁਚੇਤ ਰਹਿ ਕੇ ਕਰਨਾ ਚਾਹੀਦਾ ਹੈ, ਨੁਕਸਾਨ-ਪ੍ਰੇਸ਼ਾਨੀ-ਟੈਨਸ਼ਨ ਦਾ ਵੀ ਡਰ ਰਹੇਗਾ।
ਮਕਰ– ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ ਅਤੇ ਜਨਰਲ ਤੌਰ ’ਤੇ ਬਿਹਤਰ ਹਾਲਾਤ ਰੱਖਣ ਵਾਲਾ, ਮਿੱਤਰ, ਸੱਜਣ-ਸਾਥੀ ਆਪ ਨੂੰ ਕੋ-ਆਪਰੇਟ ਅਤੇ ਸੁਪੋਰਟ ਕਰਨਗੇ।
ਕੁੰਭ- ਅਫਸਰਾਂ ਦੇ ਸਖ਼ਤ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕਿਸੇ ਪੇਚੀਦਗੀ ਦੇ ਉਭਰਨ ਦਾ ਡਰ, ਮਨ ਵੀ ਡਿਸਟਰਬ ਅਤੇ ਪ੍ਰੇਸ਼ਾਨ ਜਿਹਾ ਰਹੇਗਾ।
ਮੀਨ- ਮਨ ਅਤੇ ਬੁੱਧੀ ਗਲਤ ਸੋਚ ਦੇ ਪ੍ਰਭਾਵ ’ਚ ਰਹੇਗੀ, ਇਸ ਲਈ ਧਿਆਨ ਰੱਖੋ  ਕਿ ਆਪ ਤੋਂ ਕੋਈ ਗਲਤ ਫੈਸਲਾ ਨਾ ਹੋ ਜਾਵੇ, ਮਨ ਵੀ ਅਸ਼ਾਂਤ ਜਿਹਾ ਰਹੇਗਾ।

Related posts

ਜਾਣੋ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਖਾਸ

admin

ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

admin

ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ

admin

Leave a Comment