Apna Punjab Media
  • Home
  • News from punjab
  • ਕੈਪਟਨ ਸਰਕਾਰ ਦੀ ਡਿਜੀਟਲ ਪੰਜਾਬ ਮਿਸ਼ਨ ਵੱਲ ਵੱਡੀ ਪੁਲਾਂਘ
News from punjab

ਕੈਪਟਨ ਸਰਕਾਰ ਦੀ ਡਿਜੀਟਲ ਪੰਜਾਬ ਮਿਸ਼ਨ ਵੱਲ ਵੱਡੀ ਪੁਲਾਂਘ

ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ‘ਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ. ਟੀ.) ਕਾਡਰ ਦੀ ਸਿਰਜਣਾ ਕੀਤੀ ਹੈ, ਜਿਸ ‘ਚ ਆਈ. ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਹਨ ਅਤੇ ਇਸ ਕਾਡਰ ਵਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਚਲਾਏ ਜਾਇਆ ਕਰਨਗੇ। ਇਹ ਦੱਸਣਯੋਗ ਹੈ ਕਿ ਇਹ ਸੁਨਿਹਰੀ ਮੌਕਾ ਹਾਸਲ ਕਰਨ ਲਈ ਇੱਛੁਕ ਤਕਨਾਲੋਜੀ ਮਾਹਿਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ, ਜੋ ਸੂਬੇ ਦੇ ਆਈ. ਟੀ. ਕਾਡਰ ਦਾ ਹਿੱਸਾ ਹੋਣਗੇ। ਇਨ੍ਹਾਂ ਅਸਾਮੀਆਂ ‘ਚ ਸਿਸਟਮ ਮੈਨੇਜਰ (ਐੱਸ. ਐੱਮ.), ਸਹਾਇਕ ਮੈਨੇਜਰ (ਏ. ਐੱਮ.) ਅਤੇ ਤਕਨੀਕੀ ਸਹਾਇਕ (ਟੀ. ਏ.) ਦੀਆਂ ਅਸਾਮੀਆਂ ਸ਼ਾਮਲ ਹਨ, ਜਿਸ ਲਈ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਮੀਦਵਾਰ https://ctestservices.com/47R ਦੇ ਲਿੰਕ ‘ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਦੇਖ ਸਕਦੇ ਹਨ ਅਤੇ ਮਿਤੀ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ।

Related posts

Punjab Cong in firefighting mode as ministers resent ‘poor’ show

admin

ਪੰਜਾਬ ‘ਚ ‘ਆਪ’ ਨੂੰ ਵੱਡੇ ਚਿਹਰੇ ਦੀ ਲੋੜ, ਨਵਜੋਤ ਸਿੱਧੂ ‘ਤੇ ਦਾਅ ਖੇਡ ਸਕਦੇ ਹਨ ਕੇਜਰੀਵਾਲ

admin

Nine pharma firms in dock as de-addiction drugs fail test

admin

Leave a Comment