ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 7,533 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਵਾਇਰਸ ਪੀੜਤਾਂ ਦੀ ਗਿਣਤੀ 4.49 ਕਰੋੜ ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 57,410 ਤੋਂ ਘਟ ਕੇ 53,852 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਕਰੋਨਾ ਕਾਰਨ 44 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ 'ਚ ਇਸ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,31,468 ਤੱਕ ਪੁੱਜ ਗਈ ਹੈ।