ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਪਹਿਲਵਾਨਾਂ ਦੀ ਜਿਨਸੀ ਸੋਸ਼ਣ ਦੀ ਸ਼ਿਕਾਇਤ 'ਤੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐੱਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅੱਜ ਐਫਆਈਆਰ ਦਰਜ ਕੀਤੀ ਜਾਵੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦਾ ਬੈਂਚ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਬਾਰੇ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਜਿਨਸੀ ਸੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਲਗ ਲੜਕੀ ਨੂੰ ਖਤਰੇ ਦਾ ਮੁਲਾਂਕਣ ਕਰਨ ਅਤੇ ਉਸ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ।