ਉੱਤਰੀ ਥਲ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਫੌਜ ਦੇ 'ਰਿਮੋਟ ਅਪਰੇਟਿੰਗ ਬੇਸ' (ਆਰਓਬੀ) ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀ ਸੁਰੱਖਿਆ ਸਥਿਤੀ ਅਤੇ ਸੈਨਿਕਾਂ ਦੀਆਂ ਸੰਚਾਲਨ ਤਿਆਰੀਆਂ ਦਾ ਜਾਇਜ਼ਾ ਲਿਆ। ਪੁਣਛ ਦੇ ਭੱਟਾ ਧੂੜੀਆ ਵਿਖੇ 20 ਅਪਰੈਲ ਨੂੰ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਸੈਨਿਕਾਂ ਦੀ ਸੰਚਾਲਨ ਤਿਆਰੀ ਦਾ ਜਾਇਜ਼ਾ ਲੈਣ ਲਈ ਲੈਫਟੀਨੈਂਟ ਜਨਰਲ ਦਿਵੇਦੀ ਦਾ ਰਾਜੌਰੀ ਸੈਕਟਰ ਦਾ ਇਹ ਦੂਜਾ ਦੌਰਾ ਹੈ। ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ।