ਹੀਰੋਸ਼ੀਮਾ : ਜੀ-20 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਪਾਨ ਪੁੱਜ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ, ਦੱਖਣੀ ਕੋਰੀਆ ਤੇ ਵੀਅਤਨਾਮ ਨੇ ਨੇਤਾਵਾਂ ਨਾਲ ਗੱਲਬਾਤ ਕੀਤੀ। ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਦੁਵੱਲੀ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਜਾਪਾਨ ਅਤੇ ਭਾਰਤ ਦੀਆਂ ਜੀ-7 ਅਤੇ ਜੀ-20 ਪ੍ਰਧਾਨਗੀ ਅਧੀਨ ਵੱਖ-ਵੱਖ ਕੌਮਾਂਤਰੀ ਚੁਣੌਤੀਆਂ ਨਾਲ ਨਜਿੱਠਣ ਲਈ ਕੀਤੀਆਂ ਕੋਸ਼ਿਸ਼ਾਂ ’ਚ ਤਾਲਮੇਲ ਕਾਇਮ ਕਰਨ ’ਤੇ ਵੀ ਚਰਚਾ ਕੀਤੀ।