ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਰਾਜਸਥਾਨ ਦੇ ਭਰਤਪੁਰ ਜ਼ਿਲੇ 'ਚ 'ਬੂਥ ਮਹਾ ਸੰਮੇਲਨ' ਨੂੰ ਸੰਬੋਧਨ ਕਰਨਗੇ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਸ਼ਾਹ ਭਰਤਪੁਰ ਕਾਲਜ ਮੈਦਾਨ 'ਚ ਦੁਪਹਿਰ 2.30 ਵਜੇ ਬੂਥ ਪ੍ਰਧਾਨਾਂ ਨੂੰ ਸੰਬੋਧਨ ਕਰਨਗੇ। ਭਾਜਪਾ ਦੇ ਸੂਬਾ ਪ੍ਰਧਾਨ ਸੀਪੀ ਜੋਸ਼ੀ, ਵਿਰੋਧੀ ਧਿਰ ਦੇ ਨੇਤਾ ਰਾਜਿੰਦਰ ਰਾਠੌਰ, ਸੂਬਾ ਜਨਰਲ ਸਕੱਤਰ ਭਜਨ ਲਾਲ, ਮੰਡਲ ਇੰਚਾਰਜ ਮੁਕੇਸ਼ ਦਧੀਚ ਅਤੇ ਜ਼ਿਲ੍ਹਾ ਪ੍ਰਧਾਨ ਰਿਸ਼ੀ ਬਾਂਸਲ ਨੇ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕਰਕੇ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
.