ਸੰਗਰੂਰ, : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਡੀਸ਼ਨਲ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾੜੀ ਦਾ ਸੀਜ਼ਨ ਲਗਭਗ ਪੂਰਾ ਹੋਣ ਜਾ ਰਿਹਾ ਹੈ ਜਿਸ ਕਰਕੇ ਜ਼ਿਲੇ ਦੀਆਂ ਮੰਡੀਆਂ ’ਚ ਹੁਣ ਕਣਕ ਦੀ ਫ਼ਸਲ ਦੀ ਆਮਦ ਘੱਟ ਹੋ ਚੁੱਕੀ ਹੈ ਅਤੇ ਲਿਫ਼ਟਿੰਗ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।
ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ 3 ਮਈ ਨੂੰ ਜ਼ਿਲੇ ਦੀਆਂ ਮੰਡੀਆਂ ’ਚ ਸਿਰਫ਼ 5,231 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਜਦਕਿ ਇਸੇ ਦਿਨ 22,573 ਮੀਟਿ੍ਰਕ ਟਨ ਫਸਲ ਦੀ ਲਿਫ਼ਟਿੰਗ ਕੀਤੀ ਗਈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ’ਚ 8,67,936 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਸਾਰੀ ਦੀ ਸਾਰੀ ਹੀ ਖਰੀਦੀ ਜਾ ਚੁੱਕੀ ਹੈ।ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲੇ ਦੀਆਂ ਸਮੂਹ ਮੰਡੀਆਂ ’ਚ ਸਰਕਾਰੀ ਖਰੀਦ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਜਿਨਾਂ ਸਦਕਾ ਕਿਸਾਨਾਂ ਵੱਲੋਂ ਆਪਣੀ ਉਪਜ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਵੇਚੀ ਗਈ ਹੈ। ਉਨਾਂ ਕਿਹਾ ਕਿ ਇਸੇ ਤਰਾਂ ਕਣਕ ਦੀ ਫ਼ਸਲ ਦੀ ਖਰੀਦ ਤੋਂ ਤੁਰੰਤ ਬਾਅਦ ਕਿਸਾਨਾਂ ਦੇ ਖਾਤਿਆਂ ’ਚ ਸਮੇਂ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1,592.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।