ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। 19 ਅਪਰੈਲ ਨੂੰ ਸ੍ਰੀ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸ੍ਰੀ ਅਟਵਾਲ ਦਾ ਜਨਮ 15 ਮਾਰਚ 1937 ਨੂੰ ਹੋਇਆ ਸੀ। ਉਹ 2004 ਤੋਂ 2009 ਤੱਕ ਭਾਰਤ ਦੀ 14ਵੀਂ ਲੋਕ ਸਭਾ ਦਾ ਡਿਪਟੀ ਸਪੀਕਰ ਸਨ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।