ਜਲੰਧਰ : ਜਲੰਧਰ ਜਿਮਣੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਚੰਦਨ ਗਰੇਵਾਲ ਆਪ ਵਿੱਚ ਸ਼ਾਮਿਲ ਹੋ ਗਏ ਹਨ।
ਦੱਸ ਦਈਏ ਕਿ 2022 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਕੇਂਦਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੀਟ 'ਤੇ ਚੋਣ ਲੜਨ ਵਾਲੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਮੁਖੀ ਚੰਦਨ ਗਰੇਵਾਲ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਲਈ ਕਿਹਾ। ਚੰਦਨ ਗਰੇਵਾਲ ਦੇ ਨਾਲ ਸੀਐਮ ਮਾਨ ਨੇ ਨਗਰ ਨਿਗਮ ਦੇ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਕਾਬਲੇਗੌਰ ਹੈ ਕਿ 2017 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਕਰਤਾਰਪੁਰ ਤੋਂ ਚੋਣ ਮੈਦਾਨ ‘ਚ ਉਤਾਰਿਆ ਸੀ। ਹਾਲਾਂਕਿ ਉਨ੍ਹਾਂ ਨੂੰ ਇੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਦੇ ਬਾਅਦ ਉਨ੍ਹਾਂ ਨੇ ‘ਆਪ’ ਦਾ ਦਾਮਨ ਛੱਡ ਦਿੱਤਾ ਸੀ।