International

ਬਲਬੀਲ ਸਿੱਧੂ ਦਾ ਵੱਡਾ ਉਪਰਾਲਾ, ਕੋਰੋਨਾ ਟੈਸਟਿੰਗ 'ਚ ਤੇਜ਼ੀ ਲਿਆਉਣ ਲਈ ਖਰੀਦੀਆਂ ਟਰੂਨਾਟ ਮਸ਼ੀਨਾਂ

    30 July 2020

ਕੋਵਿਡ-19 ਸੰਕਟ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਨੇ ਕਰੋਨਾ ਵਾਇਰਸ ਦੇ ਲੱਛਣਾਂ ਦਾ ਜਲਦੀ ਪਤਾ ਲਗਾਉਣ ਅਤੇ ਟੈਸਟਿੰਗ ਲਈ ਨਵੀਨ ਢੰਗ-ਤਰੀਕਿਆਂ ਦੀ ਵਰਤੋਂ ਦੀ ਪਹਿਲ ਕੀਤੀ ਹੈ। ਸੂਬਾ ਸਰਕਾਰ ਨੇ ਟੈਸਟਿੰਗ ਲਈ 15 ਹੋਰ ਟਰੂਨਾਟ ਮਸ਼ੀਨਾਂ ਖਰੀਦੀਆਂ ਹਨ ਤਾਂ ਜੋ ਮਰੀਜ਼ਾਂ ਦਾ ਜਲਦ ਪਤਾ ਲਗਾ ਕੇ ਟੈਸਟਿੰਗ ਕਰਕੇ ਅਤੇ ਉਨ੍ਹਾਂ ਨੂੰ ਕੁਆਰੰਨਟਾਈਨ ਕਰਕੇ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਹੁਣ ਸਰਕਾਰੀ ਹਸਪਤਾਲਾਂ 'ਚ ਕੁੱਲ 30 ਮਸ਼ੀਨਾਂ ਕਾਰਜਸ਼ੀਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੰਘ ਸਿੱਧੂ ਨੇ ਦੱਸਿਆ ਕਿ ਟਰੂਨਾਟ ਮਸ਼ੀਨਾਂ ਜ਼ਰੀਏ ਟੈਸਟਿੰਗ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਕੋਰੋਨਾ ਜੰਗ ਦੇ ਯੋਧਿਆਂ ਵਿੱਚ ਸ਼ੱਕੀ ਮਰੀਜ਼ਾਂ ਜਿਵੇਂ ਸਿਹਤ ਸੰਭਾਲ ਕਰਮਚਾਰੀਆਂ / ਡਾਕਟਰਾਂ / ਪੁਲਿਸ / ਪ੍ਰਸ਼ਾਸਨਿਕ ਅਧਿਕਾਰੀਆਂ, ਗਰਭਵਤੀ ਮਹਿਲਾਵਾਂ, ਐਸ. ਏ. ਆਰ. ਆਈ. ਮਰੀਜ਼ਾਂ ਅਤੇ ਐਮਰਜੈਂਸੀ ਸਰਜਰੀ ਦੇ ਮਰੀਜ਼ਾਂ ਨੂੰ ਸੂਬੇ ਵਿਚ ਟਰੂਨਾਟ ਟੈਸਟਿੰਗ ਲਈ ਤਰਜੀਹ ਦਿੱਤੀ ਜਾਏਗੀ।ਮੰਤਰੀ ਨੇ ਦੱਸਿਆ ਕਿ ਸੂਬੇ ਕੋਲ 15, ਦੋ ਚੈਨਲ ਵਾਲੀਆਂ ਅਤੇ 15, ਚਾਰ ਚੈਨਲ ਵਾਲੀਆਂ ਮਸ਼ੀਨਾਂ ਹਨ। ਇਹ ਮਸ਼ੀਨਾਂ ਸਰਕਾਰੀ ਹਸਪਤਾਲਾਂ ਵਿੱਚ ਕਾਰਜਸ਼ੀਲ ਹਨ ਅਤੇ ਰੋਜ਼ਾਨਾ ਟੈਸਟ ਕੀਤੇ ਜਾ ਰਹੇ ਹਨ। ਇਨ੍ਹਾਂ ਮਸ਼ੀਨਾਂ ਜ਼ਰੀਏ ਟੈਸਟਿੰਗ ਦੇ ਨਤੀਜੇ ਆਉਣ ਵਿੱਚ ਘੱਟ ਸਮਾਂ ਲੱਗਦਾ ਹੈ। ਉਦਾਹਰਣ ਵਜੋਂ 4 ਚੈਨਲ ਵਾਲੀਆਂ ਮਸ਼ੀਨਾਂ ਵਿੱਚ, ਇਕ ਸਮੇਂ 4 ਟੈਸਟ ਕੀਤੇ ਜਾ ਸਕਦੇ ਹਨ ਅਤੇ ਡੇਢ ਘੰਟੇ ਦੇ ਸਮੇਂ ਅੰਦਰ 4 ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਐਸ. ਏ. ਐਸ. ਨਗਰ ਅਤੇ ਜਲੰਧਰ ਜ਼ਿਲੇ ਨੂੰ ਸਰਕਾਰੀ ਹਸਪਤਾਲ ਵਿੱਚ 2-2 ਮਸ਼ੀਨਾਂ, ਲੁਧਿਆਣਾ ਜ਼ਿਲੇ ਨੂੰ 3 ਅਤੇ ਬਾਕੀ ਜ਼ਿਲਿਆਂ ਨੂੰ ਇੱਕ-ਇੱਕ ਮਸ਼ੀਨ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਵੀ ਇੱਕ-ਇੱਕ ਮਸ਼ੀਨ ਦਿੱਤੀ ਗਈ ਹੈ।

ਸਿੱਧੂ ਨੇ ਦੱਸਿਆ ਕਿ 28 ਜੁਲਾਈ 2020 ਤੱਕ ਸੂਬੇ ਵਿੱਚ ਟਰੂਨਾਟ ਮਸ਼ੀਨਾਂ ਨਾਲ ਤਕਰੀਬਨ 4167 ਟੈਸਟ ਕੀਤੇ ਗਏ ਹਨ ਜਿਨਾਂ ਵਿੱਚੋਂ 264 ਦੀ ਰਿਪੋਰਟ ਪਾਜ਼ੇਟਿਵ ਆਈ ਹੈ।ਉਨਾਂ ਕਿਹਾ ਕਿ ਪ੍ਰਾਈਵੇਟ ਨਰਸਿੰਗ ਹੋਮ / ਹਸਪਤਾਲ ਵਿੱਚ ਦਾਖਲ ਮਰੀਜ਼, ਜਿਨਾਂ ਨੂੰ ਤੁਰੰਤ ਟੈਸਟ ਦੀ ਲੋੜ ਹੁੰਦੀ ਹੈ, ਨੂੰ ਵੀ ਟਰੂਨਾਟ ਟੈਸਟਿੰਗ ਲਈ ਸਰਕਾਰੀ ਹਸਪਤਾਲਾਂ ਵਿੱਚ ਭੇਜਿਆ ਜਾ ਸਕਦਾ ਹੈ ਜਿੱਥੇ ਇਹ ਟੈਸਟ 1500 ਰੁਪਏ ਪ੍ਰਤੀ ਟੈਸਟ ਦੇ ਹਿਸਾਬ ਨਾਲ ਕੀਤਾ ਜਾਂਦਾ ਹੈ। ਹੁਣ ਤੱਕ, ਨਿੱਜੀ ਸਿਹਤ ਸੰਸਥਾਵਾਂ ਵੱਲੋਂ ਭੇਜੇ ਗਏ 119 ਨਮੂਨਿਆਂ ਦੀ ਜਾਂਚ ਟਰੂਨਾਟ ਮਸ਼ੀਨਾਂ ਦੀ ਵਰਤੋਂ ਨਾਲ ਕੀਤੀ ਗਈ ਹੈ।

Related Posts

0 Comments

    Be the one to post the comment

Leave a Comment