International

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ

    16 September 2020

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਦਾ ਕਾਫ਼ਲਾ ਫਗਵਾੜੇ ਦੀ ਵੰਗਾਰ ਰੈਲੀ ਲਈ ਪਰਮਜੀਤ ਸਿੰਘ ਬਾਊਪੁਰ ਦੀ ਅਗਵਾਈ ਹੇਠ ਸੋਮਵਾਰ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ।ਕਿਸਾਨ ਆਗੂ ਬਾਊਪੁਰ ਅਤੇ ਹੋਰਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀਬਾੜੀ ਆਰਡੀਨੈਂਸ ਲਿਆ ਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਡੀਆਂ 'ਚ ਵਿੱਚ ਹੁੰਦੀ ਲੁੱਟ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ। ਐਤਕੀਂ ਮੱਕੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ 600 ਰੁਪਏ 'ਚ ਖਰੀਦਿਆ ਗਿਆ ਹੈ, ਜਿਸ ਕਾਰਨ ਕਿਸਾਨ ਨੂੰ 36000 ਰੁਪਏ ਪ੍ਰਤੀ ਏਕੜ ਦਾ ਘਾਟਾ ਪੈ ਰਿਹਾ ਹੈ ਅਤੇ ਹੁਣ ਕੇਂਦਰ ਦੀ ਸਰਕਾਰ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਵਾਜਬ ਮੁੱਲ ਦੇਣ ਤੋਂ ਵੀ ਪੱਲਾ ਝਾੜ ਰਹੀ ਹੈ।ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸਮੂਹ ਕਿਸਾਨ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਸਮੇਂ ਜਥੇਬੰਦੀ ਦੇ ਆਗੂ ਸਾਰਜ ਸਿੰਘ ਭੈਣੀ, ਬੂਟਾ ਸਿੰਘ ਅਹਿਮਦਪੁਰ ਛੰਨਾ, ਅਜੀਤ ਸਿੰਘ, ਨਿਰਮਲ ਸਿੰਘ, ਬਖਸ਼ੀਸ਼ ਸਿੰਘ, ਮੇਜਰ ਸਿੰਘ ਆਦਿ ਨਾਲ ਸਨ।


Related Posts

0 Comments

    Be the one to post the comment

Leave a Comment