International

ਲੁਧਿਆਣਾ: ਆਜ਼ਾਦੀ ਦਿਹਾੜੇ ਮੌਕੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਖਾਲਿਸਤਾਨ ਦੀ ਮੰਗ

    15 August 2020

 ਅੱਜ ਦੇਸ਼ ਭਰ 'ਚ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ 'ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇਸ ਤਰ੍ਹਾਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਹੱਥਾਂ 'ਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ 'ਤੇ ਆਜ਼ਾਦੀ ਅਤੇ 15 ਅਗਸਤ ਨੂੰ ਕਾਲਾ ਦਿਨ ਅਤੇ ਯੂ. ਏ. ਪੀ. ਏ. ਨੂੰ ਕਾਲਾ ਕਾਨੂੰਨ ਲਿਖਿਆ ਹੋਇਆ ਸੀ। ਇਸ ਦੌਰਾਨ ਭਾਰੀ ਗਿਣਤੀ 'ਚ ਪੁਲਸ ਫੋਰਸ ਵੀ ਤਾਇਨਾਤ ਰਹੀ। ਅਕਾਲੀ ਦਲ ਅਮ੍ਰਿਤਸਰ ਦੇ ਆਗੂ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਅੱਜ ਪੂਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਪਰ ਸਿੱਖ ਕੌਮ ਹਾਲੇ ਵੀ ਆਜ਼ਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਵੱਖਰੇ ਘਰ ਦੀ ਮੰਗ ਕਰਦੇ ਨੇ ਖਾਲਿਸਤਾਨ ਦੀ ਮੰਗ ਕਰਦੇ ਨੇ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਸਿੱਖ ਕੌਮ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਸਿੱਖ ਕੌਮ ਅੱਜ ਵੀ ਆਜ਼ਾਦ ਨਹੀਂ ਹੈ। 

ਉਧਰ ਦੂਜੇ ਪਾਸੇ ਇਸ ਮੌਕੇ 'ਤੇ ਮੌਜੂਦ ਲੁਧਿਆਣਾ ਦੇ ਏ. ਸੀ. ਪੀ. ਵਰਿਆਮ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਵੱਲੋਂ ਅੱਜ ਆਪਣੇ ਆਪ ਨੂੰ ਗੁਲਾਮ ਦਸ ਕਿ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਆਜਾਦੀ ਮਨਾ ਰਿਹਾ ਹੈ ਉੱਥੇ ਹੀ ਇਹ ਧਰਨਾ ਦੇ ਰਹੇ ਨੇ ਜੋ ਕਿ ਨਿੰਦਾਯੋਗ ਹੈ, ਵਰਿਆਮ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਅਤੇ ਧਾਰਾ 144 ਤੋੜਨ ਦੇ ਇਲਜ਼ਾਮ ਇਨ੍ਹਾਂ 'ਤੇ ਕਾਰਵਾਈ ਹੋਵੇਗੀ।

Related Posts

0 Comments

    Be the one to post the comment

Leave a Comment