International

ਧਰਮਸੋਤ ਦੀ ਬਰਖ਼ਾਸਤਗੀ ਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਸੰਘਰਸ਼ ਰਹੇਗਾ ਜਾਰੀ : ਬੈਂਸ ਬ੍ਰਦਰਜ਼

    19 September 2020

ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਹੋਏ ਘਪਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਹਮਲਾ ਬੋਲਦੇ ਕਿਹਾ ਕਿ ਬੈਂਸ ਭਰਾਵਾਂ ਨੇ ਕਿਹਾ ਕਿ ਉਹ ਧਰਮਸੋਤ ਦੀ ਬਰਖ਼ਾਸਤਗੀ ਅਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।ਕੇਂਦਰ ਸਰਕਾਰ ਵੱਲੋਂ ਭੇਜੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਦੀ ਗਰਾਂਟ 'ਚੋਂ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਬਹੁਕਰੋੜੀ ਘਪਲੇ ਵਿਰੁੱਧ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਵਿੱਢੇ ਗਏ ਦਲਿਤ ਵਿਦਿਆਰਥੀ ਬਚਾਓ ਸੰਘਰਸ਼ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਖੁਰਾਲਗੜ੍ਹ ਨੇੜੇ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਲੋਕ ਇਨਸਾਫ਼ ਦੇ ਅਹੁਦੇਦਾਰਾਂ ਨੂੰ ਸਨਮਾਨਤ ਕੀਤਾ ਗਿਆ।ਪਿੰਡ ਪੋਜੇਵਾਲ, ਸਾਧੜਾ, ਬੜਵਾ 'ਚ ਦਲਿਤ ਸਮਾਜ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਦਲਿਤ ਸਮਾਜ ਨਾਲ ਬਹੁਤ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਸ਼ੁਰੂ ਤੋਂ ਹੀ ਜ਼ਬਰ ਜੁਲਮ ਖ਼ਿਲਾਫ਼ ਲੜਦੀ ਆ ਰਹੀ ਹੈ ਅਤੇ ਹੁਣ ਵੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਅਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਗਗਨਦੀਪ ਸਿੰਘ ਸੰਨੀ ਕੈਂਥ, ਗੁਰਜੋਤ ਸਿੰਘ ਗਿੱਲ, ਮਨਵਿੰਦਰ ਸਿੰਘ, ਹਰਪ੍ਰਭ ਸਿੰਘ ਮਾਹਲ, ਜਗਵਿੰਦਰ ਸਿੰਘ, ਰਣਧੀਰ ਸਿੰਘ, ਬਲਦੇਵ ਸਿੰਘ ਪ੍ਰਧਾਨ, ਸਰਬਜੀਤ ਸਿੰਘ ਕੰਗ, ਰਾਜੇਸ਼ ਖੋਖਰ, ਹਰਜਾਪ ਸਿੰਘ ਗਿੱਲ, ਪ੍ਰਦੀਪ ਸ਼ਰਮਾ, ਬਿੰਦਰ ਪੋਜੇਵਾਲ ਸਮੇਤ ਵੱਡੀ ਗਿਣਤੀ 'ਚ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀਆਂ ਨੇ ਪ੍ਰਣ ਲਿਆ ਕਿ ਉਹ ਲੋਕ ਇਨਸਾਫ ਪਾਰਟੀ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੰਜਾਮ ਤੱਕ ਪੁਹੰਚਾ ਕੇ ਦਮ ਲੈਣਗੇ।


Related Posts

0 Comments

    Be the one to post the comment

Leave a Comment