International

ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ, 3 ਦਿਨ ਰੋਕੀਆਂ ਜਾਣਗੀਆਂ 'ਰੇਲਾਂ'

    23 September 2020

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ ਦੇ ਸਮੁੱਚੇ ਪਿੰਡਾਂ ਤੇ ਸ਼ਹਿਰਾਂ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ।ਇਸ ਦੇ ਨਾਲ ਹੀ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ 24 ਤੋਂ ਹੀ ਸ਼ੁਰੂ ਹੈ।

24 ਤੋਂ 26 ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਹੈ ਅਤੇ 25 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਦਾ ਸੰਘਰਸ਼ ਵੱਡੇ ਪੱਧਰ ਤੇ ਚੱਲੇਗਾ ਅਤੇ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤੇਜ਼ ਹੋਵੇਗਾ।

Related Posts

0 Comments

    Be the one to post the comment

Leave a Comment