International

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਜਾਖੜ ਦਾ ਵੱਡਾ ਬਿਆਨ

    21 November 2020

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਦੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਆਂ ਦੀ ਐੱਸ. ਪੀ. ਜੀ. ਦੀ ਸੁਰੱਖਿਆ ਹਟਾਈ ਗਈ ਸੀ ਤਾਂ ਉਸ ਸਮੇਂ ਅਕਾਲੀ ਦਲ ਨੇ ਆਵਾਜ਼ ਕਿਉਂ ਨਹੀਂ ਚੁੱਕੀ ਸੀ।ਜਾਖੜ ਨੇ ਕਿਹਾ ਕਿ ਕੇਂਦਰ ਵਲੋਂ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਅਕਾਲੀ ਦਲ ਵਲੋਂ ਰੌਲਾ ਪਾਇਆ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਉਸ ਸਮੇਂ ਵੀ ਬੋਲਣਾ ਚਾਹੀਦਾ ਸੀ ਜਦੋਂ ਸੁਰੱਖਿਆ ਦਾ ਰਾਜਨੀਤੀਕਰਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੇ ਡਾ. ਮਨਮੋਹਨ ਸਿੰਘ ਅਤੇ ਸੋਨੀਆ ਦੇ ਪਰਿਵਾਰ ਤੋਂ ਐੱਸ. ਪੀ. ਜੀ. ਨੂੰ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਮਾਪਦੰਡ ਸਾਰਿਆਂ ਲਈ ਇਕ ਬਰਾਬਰ ਹੋਣੇ ਚਾਹੀਦੇ ਹਨ।ਸੂਬਾ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਦੋਹਰੀ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਨੇ ਜਦੋਂ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਆਰਡੀਨੈਂਸ ਜਾਰੀ ਕੀਤਾ ਸੀ ਉਸ ਸਮੇਂ ਤਾਂ ਇਸ ਦੇ ਖਿਲਾਫ ਅਕਾਲੀ ਦਲ ਦੀ ਕੇਂਦਰੀ ਮੰਤਰੀ ਨੇ ਆਵਾਜ਼ ਨਹੀਂ ਚੁੱਕੀ ਸੀ।

ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਖੇਤੀਬਾੜੀ ਕਾਨੂੰਨ ਦੇ ਖਿਲਾਫ ਬੋਲ ਰਿਹਾ ਹੈ ਪਰ ਜੇਕਰ ਪਹਿਲਾਂ ਉਸ ਨੇ ਵਿਰੋਧ ਕੀਤਾ ਹੁੰਦਾ ਤਾਂ ਅਜਿਹੇ ਹਾਲਾਤ ਪੈਦਾ ਨਹੀਂ ਹੋਣੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲੜਾਈ ਹੁਣ ਲੰਬੀ ਚੱਲਣ ਵਾਲੀ ਹੈ। ਕਿਸਾਨਾਂ ਨੂੰ ਕੇਂਦਰ ਦੇ ਖਿਲਾਫ ਲੰਬੀ ਲੜਾਈ ਲਈ ਤਿਆਰ ਰਹਿਣਾ ਪਵੇਗਾ ਪਰ ਨਾਲ ਹੀ ਕਿਸਾਨਾਂ ਨੂੰ ਇਹ ਵੀ ਧਿਆਨ ਰੱਖਣਾ ਹੋਵੇਗਾ ਕਿ ਉਨ੍ਹਾਂ ਦੇ ਅੰਦੋਲਨ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ ਕਿਉਂਕਿ ਇਸ 'ਚ ਪੰਜਾਬ ਦਾ ਹੀ ਨੁਕਸਾਨ ਹੈ।


Related Posts

0 Comments

    Be the one to post the comment

Leave a Comment