International

58 ਸਾਲਾਂ ਦੇ ਹੋਏ ਸੁਖਬੀਰ ਬਾਦਲ

    09 July 2020

ਸ. ਸੁਖਬੀਰ ਬਾਦਲ 9 ਜੁਲਾਈ (ਭਾਵ ਅੱਜ) 59ਵੇਂ ਸਾਲ 'ਚ ਪੈਰ ਧਰ ਚੁੱਕੇ ਹਨ। ਉਨ੍ਹਾਂ ਦਾ ਜਨਮ 9 ਜੁਲਾਈ 1962 ਨੂੰ ਹੋਇਆ। ਇਸ ਮੌਕੇ ਉਨ੍ਹਾਂ ਨੂੰ ਚਾਹੁਣ ਵਾਲੇ ਪੰਜਾਬੀਆਂ ਨੇ ਉਨ੍ਹਾਂ ਨੂੰ ਢੇਰ ਸਾਰੀਆਂ ਮੁਬਾਰਕਾਂ ਦਿੱਤੀਆਂ ਹਨ।ਸੁਖਬੀਰ ਸਿੰਘ ਬਾਦਲ ਲਾਰੈਂਸ ਸਕੂਲ ਸਨਾਵਰ 'ਚ ਪੜ੍ਹੇ ਅਤੇ ਉਨ੍ਹਾਂ ਐੱਮ.ਏ. ਇਕਨਾਮਿਕਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ। ਇਸ ਪਿੱਛੋਂ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਲਾਸ ਏਂਜਲਸ ਤੋਂ ਐੱਮ.ਬੀ.ਏ. ਦੀ ਪੜ੍ਹਾਈ ਮੁਕੰਮਲ ਕੀਤੀ। ਛੋਟੀ ਉਮਰੇ ਵੱਡੀਆਂ ਪੁਲਾਂਘਾ ਪੁੱਟਣ ਵਾਲੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਦਰਵੇਸ਼ ਸਿਆਸਦਾਨ ਸ. ਪ੍ਰਕਾਸ਼ ਸਿੰਘ ਬਾਦਲ ਦੇ ਫਰਜੰਦ ਹਨ। ਸਿਆਸਤ ਉਨ੍ਹਾਂ ਨੂੰ ਵਿਰਸੇ 'ਚੋਂ ਮਿਲੀ ਹੈ, ਜਿਨ੍ਹਾਂ ਨੂੰ ਉਨ੍ਹਾਂ ਹੋਰ ਅੱਗੇ ਵਧਾਇਆ ਹੈ। ਸਭ ਤੋਂ ਛੋਟੀ ਉਮਰ 'ਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਸੁਭਾਗ ਵੀ ਸੁਖਬੀਰ ਬਾਦਲ ਨੂੰ ਹੀ ਪ੍ਰਾਪਤ ਹੋਇਆ ਹੈ।

Related Posts

0 Comments

    Be the one to post the comment

Leave a Comment