International

ਗੁਰਦਾਸਪੁਰ 'ਚ ਕੈਬਨਿਟ ਮੰਤਰੀ ਬਾਜਵਾ ਨੇ ਲਹਿਰਾਇਆ ਤਿਰੰਗਾ

    15 August 2020

 74ਵੇਂ ਸੁਤੰਤਰਤਾ ਦਿਵਸ ਨੂੰ ਲੈ ਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ 'ਚ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ । ਕੋਰੋਨਾ ਮਹਾਮਾਰੀ ਦੇ ਕਾਰਨ ਅੱਜ ਮਨਾਏ ਗਏ ਇਸ ਆਜ਼ਾਦੀ ਦਿਹਾੜੇ 'ਤੇ ਨਾ ਤਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਨਾ ਹੀ ਕਿਸੇ ਪ੍ਰਕਾਰ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮ 'ਤੇ ਕੋਰੋਨਾ ਵਾਇਰਸ ਦਾ ਵੀ ਅਸਰ ਵੀ ਦੇਖਣ ਨੂੰ ਮਿਲਿਆ ਗਿਆ। ਪਹਿਲਾਂ ਵਰਗੀ ਰੌਣਕ ਸਟੇਡੀਅਮ 'ਚ ਨਜ਼ਰ ਨਹੀਂ ਆਈ। ਪਰੇਡ ਮੌਕੇ ਵੀ ਕੇਵਲ ਪੰਜਾਬ ਪੁਲਸ ਦੀ ਇਕ ਹੀ ਟੁਕੜੀ ਦਿਖਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆ ਬਾਜਾਵਾ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸ਼ਰਧਾਂਜ਼ਲੀ ਦਿੱਤੀ।


Related Posts

0 Comments

    Be the one to post the comment

Leave a Comment