International

ਵਿਵਾਦਿਤ ਬਿਆਨ ਤੋਂ ਬਾਅਦ ਰਵਨੀਤ ਬਿੱਟੂ ਖ਼ਿਲਾਫ਼ ਦਿੱਲੀ 'ਚ FIR ਦਰਜ

    02 January 2021

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਕਾਂਗਰਸ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਨਾਲ ਜੰਤਰ-ਮੰਤਰ 'ਤੇ ਧਰਨਾ ਲਗਾ ਕੇ ਬੈਠੇ ਲੁਧਿਆਣਾ ਦੇ ਐੱਮ.ਪੀ. ਰਵਨੀਤ ਬਿੱਟੂ ਖ਼ਿਲਾਫ਼ ਦਿੱਲੀ ਵਿੱਚ ਐੱਫ.ਆਈ.ਆਰ. ਦਰਜ ਹੋ ਗਈ ਹੈ ਇਹ ਕਾਰਵਾਈ ਗਲੋਬਲ ਇੰਡੀਅਨ ਫਾਉਂਡੇਸ਼ਨ ਦੇ ਨਵੀਨ ਕੁਮਾਰ ਦੀ ਸ਼ਿਕਾਇਤ 'ਤੇ ਹੋਈ ਹੈ ਜਿਸ ਵਿੱਚ ਬਿੱਟੂ ਦੁਆਰਾ ਇੱਕ ਟੀ.ਵੀ. ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਲਾਸ਼ਾਂ ਦਾ ਢੇਰ ਲਗਾਉਣ ਸਬੰਧੀ ਬਿਆਨ ਦੇਣ ਨੂੰ ਆਧਾਰ ਬਣਾਇਆ ਗਿਆ ਹੈ ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਬਿੱਟੂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਭੜਕਾਉਣ ਲਈ ਇਹ ਬਿਆਨ ਦਿੱਤਾ ਗਿਆ ਹੈ ਜਿਸ ਨਾਲ ਮਾਹੌਲ ਖ਼ਰਾਬ ਹੋਣ ਦਾ ਖ਼ਤਰਾ ਹੈ ਜਿਸ 'ਤੇ ਸੰਸਦ‌ ਮਾਰਗ ਪੁਲਸ ਸਟੇਸ਼ਨ ਵਿੱਚ ਧਾਰਾ 504 ਅਤੇ 506 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।ਬਿੱਟੂ ਦੇ ਬਿਆਨ ਨੂੰ ਭਾਜਪਾ ਨੇ ਪੰਜਾਬ ਵਿੱਚ ਸਿਆਸੀ ਮੁੱਦਾ ਬਣਾਇਆ ਹੋਇਆ ਹੈ ਜਿਸਦੇ ਤਹਿਤ ਪੂਰੇ ਪੰਜਾਬ ਵਿੱਚ ਪੁਤਲਾ ਸਾੜ ਕੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਕਾਰਵਾਈ ਲਈ ਪੁਲਸ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ ਜਿਸਦੇ ਆਧਾਰ 'ਤੇ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ 2 ਜਨਵਰੀ ਨੂੰ ਲੁਧਿਆਣਾ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ ਜਿਸ ਦੀ ਸ਼ੁਰੂਆਤ ਖੁਦ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੁਆਰਾ ਕੀਤੀ ਜਾਵੇਗ।

ਉਥੇ ਹੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ''ਭਾਜਪਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਮੇਰੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜਦੋਂ ਕਿ ਮੇਰੇ ਕਹਿਣ ਦਾ ਮਤਲਬ ਇਹ ਸੀ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਹੁਣ ਤੱਕ 40 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਫਿਰ ਵੀ ਜ਼ਿੱਦ 'ਤੇ ਅੜੀ ਹੋਈ ਕੇਂਦਰ ਸਰਕਾਰ ਨੂੰ ਕਿੰਨੀਆਂ ਹੋਰ ਲਾਸ਼ਾਂ ਚਾਹੀਦੀਆਂ ਹਨ, ਅਸੀਂ ਕੁਰਬਾਨੀ ਦੇ ਕੇ ਢੇਰ ਲਗਾ ਦਿੰਦੇ ਹਾਂ।''

ਉਨ੍ਹਾਂ ਕਿਹਾ ਕਿ ਮੇਰੇ ਬਿਆਨ ਨੂੰ ਮੁੱਦਾ ਬਣਾ ਕੇ ਭਾਜਪਾ ਵੱਲੋਂ ਪੰਜਾਬ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਰਾਉਣ ਲਈ ਦਿੱਲੀ ਵਿੱਚ ਪੁਲਸ 'ਤੇ ਕੰਟਰੋਲ ਹੋਣ ਦਾ ਫਾਇਦਾ ਚੁੱਕ ਕੇ ਕੇਸ ਦਰਜ ਕਰਵਾਇਆ ਗਿਆ ਹੈ। ਜਿਸ ਨੂੰ ਮੇਰੇ ਵੱਲੋਂ ਖੇਤੀਬ ਕਾਨੂੰਨਾਂ ਦੇ ਵਿਰੋਧ ਵਿੱਚ ਸਭ ਤੋਂ ਪਹਿਲਾਂ ਸੰਸਦ ਵਿੱਚ ਮੁੱਦਾ ਚੁੱਕਣ ਦੀ ਰੰਜਿਸ਼ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ ਪਰ ਮੈਂ ਇਸ ਐੱਫ.ਆਈ.ਆਰ. ਨਾਲ ਘਬਰਾਉਣ ਵਾਲਾ ਨਹੀ ਅਤੇ ਉਸ ਨੂੰ ਕਿਸਾਨਾਂ ਦਾ ਸਰਮਥਨ ਕਰਨ ਦੇ ਰੂਪ ਵਿੱਚ ਮਿਲੇ ਮੈਡਲ ਦੇ ਤੌਰ 'ਤੇ ਵੇਖਦਾ ਹਾਂ। ਜਿਸ ਦੇ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੈਨੂੰ ਗ੍ਰਿਫਤਾਰ ਕਰਵਾਉਣ ਦੀ ਚੁਣੌਤੀ ਹੈ।

Related Posts

0 Comments

    Be the one to post the comment

Leave a Comment