International

ਮੁੱਖ ਮੰਤਰੀ ਦੇ ਸ਼ਹਿਰ 'ਚ ਕੋਰੋਨਾ ਦਾ ਵੱਡਾ ਧਮਾਕਾ, ਲਗਾਤਾਰ ਬੇਕਾਬੂ ਹੋ ਰਹੇ ਹਾਲਾਤ

    13 July 2020

 ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਨਾਇਬ ਤਹਿਸੀਲਦਾਰ ਸਣੇ 59 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਕੋ ਸਮੇਂ ਇੰਨੀ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆਉਣ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 634 ਹੋ ਗਈ ਹੈ। ਜਿਨ੍ਹਾਂ ਵਿਚੋਂ 223 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲ੍ਹੇ ਵਿਚ 500 ਤੋਂ ਵੱਧ ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 10 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 59 ਕੇਸ ਆਉਣ ਮਗਰੋਂ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 634 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ ਮਾਮਲੇ ਪਾਜ਼ੇਟਿਵ ਆਏ ਹਨ, ਉਨ੍ਹਾਂ ਵਿਚ 35 ਪਟਿਆਲਾ ਸ਼ਹਿਰ ਤੋਂ, ਰਾਜਪੁਰਾ ਤੋਂ ਪੰਜ, ਪਾਤੜਾਂ ਤੋਂ 3, ਸਮਾਣਾ ਤੋਂ 2 ਅਤੇ ਵੱਖ-ਵੱਖ ਪਿੰਡਾਂ ਦੇ 9 ਮਰੀਜ਼ ਪਾਜ਼ੇਟਿਵ ਆਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਇਹ ਰਿਪੋਰਟਾਂ ਕੱਲ•ਦੇਰ ਰਾਤ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਨਵੇਂ ਪਾਜ਼ੇਟਿਵ ਮਰੀਜ਼ਾਂ ਵਿਚ ਇਕ ਨਾਇਬ ਤਹਿਸੀਲ ਅਤੇ 14 ਆਬਕਾਰੀ ਤੇ ਕਰ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ ਹਨ। ਸਿਵਲ ਸਰਜਨ ਨੇ ਦੱਸਿਆ ਕਿ 59 ਕੇਸਾਂ ਵਿਚੋਂ 35 ਕੇਸ ਪਹਿਲਾਂ ਪਾਜ਼ੇਟਿਵ ਆਏ ਕੇਸਾਂ ਦੇ ਸੰਪਰਕ ਵਾਲੇ, 7 ਬਾਹਰਲੇ ਸੂਬਿਆਂ ਤੋਂ ਆਏ ਮੁਸਾਫਰ ਅਤੇ 17 ਨਵੇਂ ਮਰੀਜ਼ ਹਨ।


Related Posts

0 Comments

    Be the one to post the comment

Leave a Comment