International

ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦੇ ਵਿਰੋਧ 'ਚ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

    29 July 2020

ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪਰਾਲੀ ਨਾਲ ਚਲਾਏ ਜਾਣ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿਖਾਈ ਦਿਲਚਸਪੀ ਨੂੰ ਇਕ ਉਮੀਦ ਵਜੋਂ ਦੇਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਭ ਤੋਂ ਪਹਿਲਾਂ ਉਹ (ਪ੍ਰਧਾਨ ਮੰਤਰੀ) ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਇਸ ਥਰਮਲ ਪਲਾਂਟ ਦਾ ਵਜੂਦ ਬਚਾਉਣ ਲਈ ਤੁਰੰਤ ਦਖ਼ਲ-ਅੰਦਾਜ਼ੀ ਕਰਨ। ਮਾਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਥਰਮਲ ਪਲਾਂਟ ਦੀ ਸਥਾਪਨਾ ਤੋਂ ਲੈ ਕੇ ਢਾਹੇ ਜਾਣ ਸਬੰਧੀ ਫ਼ੈਸਲਿਆਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਹੈ।ਮਾਨ ਨੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਉਹ ਆਪਣੀ ਸਿੱਧੀ ਦਖ਼ਲ-ਅੰਦਾਜ਼ੀ ਰਾਹੀਂ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਇਸ ਥਰਮਲ ਪਲਾਂਟ ਦੇ ਚਾਰੇ ਯੂਨਿਟਾਂ ਨੂੰ ਢਾਹੁਣ ਸਬੰਧੀ ਜਾਰੀ ਈ-ਟੈਂਡਰ ਦੀ ਪ੍ਰਕਿਰਿਆ 'ਤੇ ਰੋਕ ਲਾਉਣ, ਜੋ ਆਉਂਦੀ 20 ਅਗਸਤ 2020 ਨੂੰ ਖੁੱਲ੍ਹਣਾ ਹੈ। ਮਾਨ ਨੇ ਪ੍ਰਧਾਨ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਜੇਕਰ ਤਜਵੀਜ਼ ਮੁਤਾਬਕ ਭਾਰਤ ਸਰਕਾਰ ਦੀ ਵਿੱਤੀ ਸਹਾਇਤਾ ਨਾਲ ਇਨ੍ਹਾਂ ਥਰਮਲ ਯੂਨਿਟਾਂ ਨੂੰ ਪਰਾਲੀ (ਬਾਇਓਮਾਸ) 'ਚ ਤਬਦੀਲ ਕਰ ਲਿਆ ਜਾਂਦਾ ਹੈ ਤਾਂ ਇਸ ਦਾ ਕਿਸਾਨਾਂ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਲਾਭ ਪੁੱਜੇਗਾ।


Related Posts

0 Comments

    Be the one to post the comment

Leave a Comment