International

ਮਾਝੇ 'ਚ ਅਕਾਲੀਆਂ ਦਾ ਪ੍ਰਦਰਸ਼ਨ, ਮਜੀਠੀਆ ਨੇ ਰੱਜ ਕੇ ਕੱਢੀ ਭੜਾਸ

    07 July 2020

 ਰਾਸ਼ਮ ਦੀ ਵੰਡ ਅਤੇ ਬਿਜਲੀ ਦੀਆਂ ਕੀਮਤਾਂ ਦੇ ਵਾਧੇ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਬਾਦਲ ਵਲੋਂ ਅੱਜ ਪੰਜਾਬ ਭਰ 'ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੰਮ੍ਰਿਤਸਰ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵਲੋਂ ਪਾਰਟੀ ਵਰਕਰਾਂ ਸਮੇਤ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆ ਮਜੀਠੀਆ ਨੇ ਕਿਹਾ ਕਿ ਜਿਥੇ-ਜਿਥੇ ਕਾਂਗਰਸ ਜਨਤਾ ਦਾ ਹੱਕ ਮਾਰੇਗੀ ਉਥੇ-ਉਥੇ ਉਨ੍ਹਾਂ ਵਲੋਂ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸਾਂ ਲੈਣ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਪ੍ਰਾਈਵੇਟ ਸਕੂਲਾਂ 'ਚ ਪੜ੍ਹਦਾ ਹੈ ਤੇ ਆਉਣ ਵਾਲੇ ਸਮੇਂ 'ਚ ਇਨ੍ਹਾਂ ਨੇ ਪੰਜਾਬ ਦੀ ਸੇਵਾ ਕਰਨਾ ਹੈ ਪਰ ਸਰਕਾਰ ਨੂੰ ਪੰਜਾਬ ਦੇ ਭਵਿੱਖ ਦਾ ਕੋਈ ਫ਼ਿਕਰ ਨਹੀਂ ਉਨ੍ਹਾਂ ਨੂੰ ਤਾਂ ਬੱਸ ਪ੍ਰਾਈਵੇਟ ਸੂਕਲ ਦਾ ਹੀ ਫ਼ਿਕਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਪਿਆਂ ਦੀਆਂ ਸਕੂਲਾਂ ਚਲੀਆਂ ਗਈਆਂ ਜਾਂ ਜਿਨ੍ਹਾਂ ਦੀਆਂ ਤਨਖਾਹਾਂ ਅੱਧੀਆਂ ਹੋ ਗਈਆਂ ਉਨ੍ਹਾਂ ਦੇ ਬੱਚਿਆਂ ਦੀਆਂ ਸਕੂਲ ਦੀਆਂ ਫ਼ੀਸਾਂ ਸਰਕਾਰ ਦੇ ਦਿੰਦੀ। ਇਸ ਨਾਲ ਨਾ ਮਾਪੇ ਔਖੋ ਰਹਿੰਦੇ, ਨਾ ਬੱਚਿਆਂ ਨੂੰ ਕੋਈ ਫਿਕਰ ਹੁੰਦੀ ਤੇ ਨਾ ਹੀ ਪ੍ਰਾਈਵੇਟ ਸਕੂਲਾਂ 'ਤੇ ਅੱਜ ਕੋਈ ਵਿਵਾਦ ਹੁੰਦਾ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ। ਮਜੀਠੀਆ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਉਸ ਸਮੇਂ ਡੀਜ਼ਲ ਦੀ ਪੰਜਾਬ 'ਚ ਕੀਮਤ ਹਰਿਆਣਾ, ਹਿਮਾਚਲ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਸਭ ਨਾਲੋਂ ਘੱਟ ਹੁੰਦੀ ਸੀ ਪਰ ਅੱਜ ਪੰਜਾਬ ਤੇ ਦਿੱਲੀ 'ਚ ਸਭ ਤੋਂ ਵੱਧ ਕੀਮਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ 'ਆਪ' ਮਿਲੇ ਹੋਏ ਹਨ, ਜਿਨ੍ਹਾਂ ਹੋ ਸਕਦਾ ਹੈ ਇਨ੍ਹਾਂ ਤੋਂ ਬੱਚ ਕਰ ਰਹੋ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸੇ ਨਾਲ ਰਿਸ਼ਤਾ ਟੁੱਟ ਸਕਦਾ ਹੈ ਪਰ ਪੰਜਾਬ ਦੀ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਾਡਾ ਰਿਸ਼ਤਾ ਕਦੇ ਨਹੀਂ ਟੁੱਟ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੁੰਦਿਆਂ ਕਦੇ ਵੀ ਐੱਮ.ਐੱਸ.ਪੀ. ਨਹੀਂ ਟੁੱਟੇਗੀ। ਜੇਕਰ ਕਦੇ ਕੇਂਦਰ ਸਰਕਾਰ ਨੇ ਅਜਿਹੀ ਗਲਤੀ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਕੇਂਦਰ ਦਾ ਹਿੱਸਾ ਨਹੀਂ ਹੋਵੇਗਾ। ਅਕਾਲੀ ਦਲ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਹੋਵੇਗਾ। 

ਤਰਨਤਾਰਨ : ਇਸੇ ਤਰ੍ਹਾਂ ਤਰਨਤਾਰਨ 'ਚ ਵੀ ਅਕਾਲੀ ਦਲ ਦੇ ਆਗੂਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਅਕਾਲੀ ਦਲ ਸਮਰਥਕਾਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਫੂਕਿਆਂ ਗਿਆ ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਗੁਰਦਾਸਪੁਰ : ਇਸੇ ਤਰ੍ਹਾਂ ਗੁਰਦਾਸਪੁਰ 'ਚ ਵੀ ਅਕਾਲੀ ਦਲ ਵਲੋਂ ਸਰਕਾਰ ਖਿਲਾਫ਼ ਹੱਲਾ-ਬੋਲਿਆ ਗਿਆ। ਪਰ ਇਥੇ ਬਹੁਤ ਹੀ ਘੱਟ ਗਿਣਤੀ 'ਚ ਅਕਾਲੀ ਆਗੂ ਧਰਨੇ 'ਚ ਸ਼ਾਮਲ ਹੋਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ 'ਚ ਬਾਕੀ ਸੂਬਿਆਂ ਮੁਕਾਬਲੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਸਭ ਤੋਂ ਜ਼ਿਆਦਾ ਵਸੂਲਿਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਰਕਾਰ ਖਿਲਾਫ ਵਿਰੁੱਧ ਗੁੱਸਾ ਵੱਧਦਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ 'ਤੇ ਲਗਾਈ ਗਈ ਵੈਟ ਦੀਆਂ ਦਰਾਂ 'ਚ ਕਟੌਤੀ ਕੀਤੀ ਜਾਵੇ।

Related Posts

0 Comments

    Be the one to post the comment

Leave a Comment