International

ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁੱਖਾ ਗਿੱਲ ਨੇ ਫੇਸਬੁੱਕ 'ਤੇ ਆਖੀ ਵੱਡੀ ਗੱਲ

    23 November 2020

ਭਗਤਾ ਭਾਈਕਾ ਵਿਚ ਸ਼ੁੱਕਰਵਾਰ ਨੂੰ ਹੋਏ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁੱਖਾ ਗਿੱਲ ਲੰਮੇ ਨੇ ਫੇਸਬੁੱਕ 'ਤੇ ਇਕ ਹੋਰ ਪੋਸਟ ਪਾਈ ਹੈ। ਇਸ ਵਿਚ ਸੁੱਖੇ ਨੇ ਮਨੋਹਰ ਲਾਲ ਦੀ ਲਾਸ਼ ਰੱਖ ਕੇ ਧਰਨਾ ਲਗਾਉਣ ਵਾਲਿਆਂ ਨੂੰ ਆਖਿਆ ਹੈ ਕਿ ਉਨ੍ਹਾਂ ਮਨੋਹਰ ਲਾਲ ਦਾ ਕਤਲ ਇਸ ਲਈ ਕੀਤਾ ਕਿਉਂਕਿ ਇਸ ਦਾ 4 ਬੇਅਦਬੀ ਦੀਆਂ ਘਟਨਾਵਾਂ ਵਿਚ ਹੱਥ ਸੀ। ਇਸ ਦੇ ਨਾਲ ਹੀ ਸੁੱਖਾ ਗਿੱਲ ਨੇ ਸਾਫ਼ ਕੀਤਾ ਹੈ ਕਿ ਉਸ ਦਾ ਨਾ ਤਾਂ ਡੇਰਾ ਪ੍ਰੇਮੀਆਂ ਨਾਲ ਕੋਈ ਵੈਰ ਹੈ ਅਤੇ ਨਾ ਹੀ ਕਿਸੇ ਜਾਤ ਧਰਮ ਨਾਲ ਉਸ ਦਾ ਵੈਰ ਹੈ, ਉਸ ਦਾ ਵੈਰੀ ਉਹ ਹੈ ਜੋ ਸਿੱਖ ਕੌਮ ਦੇ ਖ਼ਿਲਾਫ਼ ਹੈ ਜਾਂ ਸਾਡੇ ਗੁਰੂ ਦੀ ਬੇਅਦਬੀ ਕਰਦਾ ਹੈ।ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਮੇ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਲਈ ਸੀ। ਇਸ ਲਈ ਉਸ ਨੇ ਬਰਗਾੜੀ ਅਤੇ ਭਗਤਾ ਭਾਈ 'ਚ ਹੋਈ ਬੇਅਦਬੀ ਦਾ ਹਵਾਲਾ ਦਿੱਤਾ ਸੀ। ਇਸ ਵਿਚ ਉਸ ਨੇ ਸਾਫ਼ ਲਿਖਿਆ ਸੀ ਕਿ ਜੇਕਰ ਭਵਿੱਖ ਵਿਚ ਵੀ ਅਜਿਹਾ ਹੁੰਦਾ ਹੈ ਤਾਂ ਜ਼ਿੰਮੇਵਾਰ ਨਾਲ ਉਹ ਇਸੇ ਤਰ੍ਹਾਂ ਨਜਿੱਠਣਗੇ।ਯਾਦ ਰਹੇ ਸ਼ੁੱਕਰਵਾਰ ਸ਼ਾਮ ਉਸ ਵੇਲੇ ਮਨੋਹਰ ਲਾਲ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਦੁਕਾਨ ਵਿਚ ਬੈਠੇ ਸਨ। ਇਸ ਦੌਰਾਨ ਦੁਕਾਨ ਵਿਚ ਲੱਗੇ ਸੀ. ਸੀ.ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਦੋ ਹਮਲਾਵਰ ਦੁਕਾਨ 'ਚ ਆਏ ਅਤੇ ਇਕ ਨੌਜਵਾਨ ਦੋਵੇਂ ਹੱਥਾਂ ਵਿਚ ਬੰਦੂਕ ਲੈ ਕੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੰਦਾ ਹੈ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ।Related Posts

0 Comments

    Be the one to post the comment

Leave a Comment