ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਬਾਰੇ ਫ਼ੈਸਲਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਸ਼ਾਮ ਨੂੰ 4 ਵਜੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਜਾਏਗੀ। ਇਸ ਮੀਟਿੰਗ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਬੂਟਾ ਸਿੰਘ ਬੁਰਜ਼ਗਿੱਲ, ਪ੍ਰਧਾਨ ਬੀ.ਕੇ.ਯੂ. (ਡਕੌਂਦਾ), ਬਲਬੀਰ ਸਿੰਘ ਰਾਜੇਵਾਲ-ਪ੍ਰਧਾਨ-ਬੀ.ਕੇ.ਯੂ. (ਰਾਜੇਵਾਲ), ਜਗਜੀਤ ਸਿੰਘ ਡਾਲੇਵਾਲ-ਪ੍ਰਧਾਨ-ਬੀ.ਕੇ.ਯੂ.- (ਸਿੱਧੂਪੁਰ), ਕੁਲਵੰਤ ਸਿੰਘ ਸੰਧੂ-ਜਨਰਲ ਸਕੱਤਰ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਦੱਸਿਆ ਕਿ ਮੀਟਿੰਗ ਵਿੱਚ ਹੀ ਕਿਸਾਨਾਂ ਵੱਲੋਂ ਆਪਣੀ ਅਗਲੀ ਰਣਨੀਤੀ ਬਾਰੇ ਫ਼ੈਸਲਾ ਲਿਆ ਜਾਵੇਗਾ।
0 Comments
Be the one to post the comment
Leave a Comment