International

CBI ਜਾਂਚ ਲਈ ਅਕਾਲੀ ਦਲ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ

    17 August 2020

ਜ਼ਿਲ੍ਹਾ ਰੂਪਨਗਰ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਗੁੰਡਾ ਪਰਚੀ ਦੇ ਖਿਲਾਫ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਜਾਂਚ ਦੇ ਦਿੱਤੇ ਗਏ ਹਨ। ਹੁਕਮਾਂ ਤੋਂ ਬਾਅਦ ਅਕਾਲੀ ਦਲ ਵੱਲੋਂ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ। ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸਾਬਕਾ ਐੱਮ. ਪੀ. ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਹਾਈ ਕੋਰਟ ਦੇ ਇਸ ਫ਼ੈਸਲੇ ਦਾ ਜਿੱਥੇ ਸਵਾਗਤ ਕੀਤਾ ਹੈ, ਉੱਥੇ ਹੀ ਮੰਗ ਕੀਤੀ ਕਿ ਨਕਲੀ ਸ਼ਰਾਬ ਅਤੇ ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਵੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਗਵਰਨਰ ਨੂੰ ਮੰਗ ਪੱਤਰ ਵੀ ਸੌਂਪਿਆ ਸੀ। ਜੇਕਰ ਦੋ ਦਿਨਾਂ ਵਿਚ ਕੋਈ ਜਵਾਬ ਨਾ ਆਇਆ ਤਾਂ ਉਹ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਿਚ ਰਿੱਟ ਦਾਇਰ ਕਰਨਗੇ । ਦੂਜੇ ਪਾਸੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਵੀ ਕਾਂਗਰਸ ਦੇ ਖਿਲਾਫ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ।


Related Posts

0 Comments

    Be the one to post the comment

Leave a Comment