International

551ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਸੂਬਾ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਖ-ਵੱਖ ਕਰੇਗੀ ਸਮਾਗਮ

    21 November 2020

 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵ ਤੇ ਉਤਸ਼ਾਹ ਪੁਰਵਕ ਮਨਾਉਣ ਸੰਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਤਿਆਰੀਆਂ ਜਾਰੀ ਹਨ।ਇਥੇ ਦੱਸ ਦੇਈਏ ਕਿ ਪਿਛਲੇ ਸਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਾਂਗ ਹੀ ਇਸ ਵਾਰ ਵੀ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਵੱਲੋਂ ਵੱਖਰੇ ਤੌਰ 'ਤੇ ਗੁਰੂ ਨਾਨਕ ਸਟੇਡੀਅਮ ਦੇ ਸਾਹਮਣੇ ਜਗ੍ਹਾ 'ਚ ਪੰਡਾਲ ਸਜਾ ਕੇ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ (ਗੁਰਦੁਆਰਾ ਸ਼੍ਰੀ ਬੇਰ ਸਾਹਿਬ) ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।

ਹਲ਼ਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੂਬਾ ਸਰਕਾਰ ਵੱਲੋਂ ਮਨਾਏ ਗਏ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਦੀ ਸੰਪੂਰਨਤਾ ਹੋਵੇਗੀ ਅਤੇ 551 ਸਾਲਾ ਪ੍ਰਕਾਸ਼ ਪੁਰਬ ਵੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਜਿਸ ਸਬੰਧੀ ਪੰਡਾਲ ਸਜਾਉਣ ਲਈ ਇਸ ਵਾਰ ਗੁਰਦੁਆਰਾ ਬੇਰ ਸਾਹਿਬ ਨੇੜੇ ਹੀ ਗੁਰੂ ਨਾਨਕ ਸਟੇਡੀਅਮ ਦੇ ਸਾਹਮਣੇ ਵਾਲੀ ਜਗ੍ਹਾ ਦੀ ਚੋਣ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਵਾਰ ਧਾਰਮਿਕ ਸਮਾਗਮ ਹੀ ਹੋਣਗੇ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਤਮਸਤਕ ਹੋਣਗੇ।ਦੂਜੇ ਪਾਸੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਇਸ ਵਾਰ 30 ਨਵੰਬਰ ਨੂੰ ਸਤਿਗੁਰੂ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਜਿਸ ਸਬੰਧੀ 28 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਇਸੇ ਰਾਤ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਨਾਟਕ ਖੇਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਦਾਨਾ ਮੰਡੀ, ਸ਼ਹੀਦ ਊਧਮ ਸਿੰਘ ਚੌਕ, ਤਲਵੰਡੀ ਪੁਲ ਚੌਕ, ਆਰੀਆ ਸਮਾਜ ਚੌਕ ਅਤੇ ਸਦਰ ਬਾਜ਼ਾਰ 'ਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।ਉਨ੍ਹਾਂ ਦੱਸਿਆ ਕਿ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ 29 ਨਵੰਬਰ ਸ਼ਾਮ ਤੋਂ ਦੀਵਾਨ ਸਜਾਏ ਜਾਣਗੇ ਤੇ 30 ਨਵੰਬਰ ਦੀ ਰਾਤ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਇਸ ਸਮੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਹਿਮ ਧਾਰਮਿਕ ਸ਼ਖਸ਼ੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।




Related Posts

0 Comments

    Be the one to post the comment

Leave a Comment