International

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

    15 December 2020

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। ਉਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਾ ਕੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਤੋਂ ਇਲਾਵਾ ਗਲ ਵਿਚ ਪਾਇਆ ਓਅੰਕਾਰ ਲਿਖਿਆ ਵਸਤਰ ਵੀ ਇਕ ਤਸਵੀਰ ਵਿਚ ਉਸ ਦੇ ਪੈਰਾਂ ਵਿਚ ਦਿਸ ਰਿਹਾ ਹੈ। ਬੀਬੀ ਜਗੀਰ ਕੌਰ ਨੇ ਇਸ ਦੀ ਨਿੰਦਾ ਕਰਦਿਆਂ ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।


Related Posts

0 Comments

    Be the one to post the comment

Leave a Comment