International

ਟਿੱਕਰੀ ਬਾਰਡਰ ਤੋਂ ਫਿਰ ਆਈ ਮਾੜੀ ਖ਼ਬਰ, ਸੰਘਰਸ਼ ਦੇ ਲੇਖੇ ਲੱਗਿਆ ਪਿੰਡ ਧਿੰਗੜ੍ਹ ਦਾ ਗੁਰਮੀਤ

    26 January 2021

ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ਬੀਤੇ ਕੱਲ੍ਹ ਹੀ ਟਰੈਕਟਰ ਲੈ ਕੇ ਗਣਤੰਤਰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਸ ਨੂੰ ਅੱਜ ਸਵੇਰ ਸਮੇਂ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਮੌਜੂਦ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ।ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੇ ਆਗੂ ਬਲਵਿੰਦਰ ਸ਼ਰਮਾ ਨੇ ਸਰਕਾਰ ਤੋਂ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਨੌਕਰੀ ਦੀ ਮੰਗ ਕੀਤੀ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਮੰਗਾਂ ਨੂੰ ਮੰਨ ਲਵੇ ਤਾਂ ਜੋ ਕਿਸਾਨਾਂ ਮਜ਼ਦੂਰਾਂ ਦੀਆਂ ਜਾ ਰਹੀਆਂ ਜਾਨਾਂ ਨੂੰ ਬਚਾਇਆ ਜਾ ਸਕੇ।


Related Posts

0 Comments

    Be the one to post the comment

Leave a Comment