International

ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ

    20 January 2021

 ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ’ਚ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਉਹ ਸਵੇਰੇ ਕਰੀਬ 4 ਵਜੇ ਆਏ। ਗੁਰਦੁਆਰਾ ਸਾਹਿਬ ਵਿਖੇ ਆਉਂਦੇ ਸਾਰ ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਜੋੜਾ ਘਰ ਦੇ ਕੋਲ ਕਿਸੇ ਸ਼ਰਾਰਤੀ ਅਨਸਰ ਦੁਆਰਾ ਸ਼੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਭੰਗ ਕਰਕੇ ਬੇਅਦਬੀ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਘਟਨਾ ਦੇ ਸਬੰਧ ’ਚ ਉਨ੍ਹਾਂ ਵੱਲੋਂ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਣ ’ਤੇ ਡੀ.ਐੱਸ.ਪੀ.ਅਜਨਾਲਾ ਵਿਪਨ ਕੁਮਾਰ, ਪੁਲਸ ਅਜਨਾਲਾ ਅਤੇ ਰਮਦਾਸ ਪੁਲਸ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਕੇਸ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਸ਼ਰਾਰਤੀ ਅਨਸਰ ਵੱਲੋਂ, ਜੋ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ, ਉਸ ਪ੍ਰਤੀ ਸੰਗਤਾਂ 'ਚ ਰੋਸ ਪਾਇਆ ਜਾ ਰਿਹਾ ਹੈ। 


Related Posts

0 Comments

    Be the one to post the comment

Leave a Comment