ਜਗਰਾਉਂ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪੂਰੀ ਤਿਆਰੀ ਕਰ ਲਈ ਹੈ। ਇਸੇ ਲੜੀ ਵਿੱਚ ਜਗਰਾਓ ਦੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਅਤੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਨੇ ਹਲਕੇ ਦੇ 23 ਵਾਰਡਾਂ ਵਿਚੋਂ 13 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਮੌਕੇ ਜਿਥੇ ਸਾਰੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਬਣਨ ’ਤੇ ਬਹੁਤ ਖੁਸ਼ ਨਜ਼ਰ ਆਏ, ਉਥੇ ਹੀ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਸਾਰੇ ਵਾਰਡਾਂ ਵਿਚੋਂ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਗਰਾਉਂ ਇਲਾਕੇ ਵਿੱਚ ਭਾਜਪਾ ਹੁਣ ਪੂਰੀ ਤਰਾਂ ਖ਼ਤਮ ਹੋਣ ਦੇ ਕਿਨਾਰੇ ’ਤੇ ਹੈ। ਇਸੇ ਲੜੀ ਵਿੱਚ ਅੱਜ ਜੋ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ, ਉਸ ਲਿਸਟ ਵਿੱਚ 6 ਉਮੀਦਵਾਰ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਹਨ। ਭਾਜਪਾ ਨੂੰ ਕਿਸਾਨ ਮਾਰੂ ਕਾਨੂੰਨ ਬਨਾਉਣ ਕਰਕੇ ਇਸ ਵਾਰ ਕੌਂਸਲ ਚੋਣਾਂ ਵਿੱਚ ਭਾਜਪਾ ਨੂੰ ਉਮੀਦਵਾਰ ਵੀ ਨਹੀਂ ਲੱਭਣਗੇ ਅਤੇ ਅਕਾਲੀ ਦਲ ਸਾਰੇ ਵਾਰਡਾਂ ਵਿਚੋਂ ਬਹੁਤ ਵਧੀਆ ਢੰਗ ਨਾਲ ਜਿੱਤ ਪ੍ਰਾਪਤ ਕਰੇਗਾ।
0 Comments
Be the one to post the comment
Leave a Comment