International

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ

    19 August 2020

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸ਼ਰਧਾ ਕੱਢਿਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ 'ਚ ਸਕੂਲੀ ਬੱਚਿਆ, ਸਕੂਲੀ ਬੈਂਡ, ਮਿਲਟਰੀ ਬੈਂਡ, ਗਤਕਾ ਪਾਰਟੀ ਅਤੇ ਵੱਖ-ਵੱਖ ਜਥੇਬੰਦੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਭਾਗ ਲਿਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਪੰਜ ਪਿਆਰਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।

Related Posts

0 Comments

    Be the one to post the comment

Leave a Comment