International

ਬੀ.ਐੱਸ.ਐੱਫ਼ ਨੇ ਪੰਜਾਬ ਦੀ ਸਰਹੱਦ ਤੋਂ ਹਿਰਸਾਤ ’ਚ ਲਏ 6 ਪਾਕਿਸਤਾਨੀ

    09 January 2021

ਸੀਮਾ ਸੁਰੱਖਿਆ ਬਲ ਨੇ ਸ਼ੁੱਕਰਵਾਰ ਨੂੰ ਪੰਜਾਬ ’ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਸਥਿਤ ਇਲਾਕੇ ਤੋਂ 6 ਪਾਕਿਸਤਾਨੀ ਨੌਜਵਾਨਾਂ ਨੂੰ ਫੜਿ੍ਹਆ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਿ੍ਰਫ਼ਤਾਰ ਕੀਤੇ ਗਏ ਸਾਰੇ ਲੋਕਾਂ ਦੀ ਉਮਰ 20 ਤੋਂ 21 ਸਾਲ ਦੇ ਦਰਮਿਆਨ ਹੈ। ਉਨ੍ਹਾਂ ਨੂੰ ਸ਼ਾਮ 5ਵਜੇਂ ਦੇ ਆਸ-ਪਾਸ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਤੋਂ ਫੜਿਆ ਗਿਆ। ਸੂਤਰਾਂ ਨੇ ਦੱਸਿਆ ਕਿ ਉਕਤ ਨੌਜਵਾਨਾਂ ਤੋਂ ਫ਼ਿਲਹਾਲ ਸੁਰੱਖਿਆ ਅਤੇ ਖ਼ੁਫ਼ੀਆਂ ਏਜੰਸੀਆਂ ਦੀ ਸਾਂਝੀ ਟੀਮ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂਕਿ ਇਹ ਪਤਾ ਲਾਇਆ ਜਾ ਸਕੇ ਕਿ ਉਹ ਭੁਲੇਖੇ ਨਾਲ ਸਰਹੱਦ ’ਤੇ ਪਹੁੰਚ ਗਏ ਜਾਂ ਉਨ੍ਹਾਂ ਦਾ ਕੋਈ ਗਲਤ ਮਕਸਦ  ਸੀ। ਜ਼ਿਆਦਾ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਦੇ ਇਕ ਵਿਅਕਤੀ ਅਲੀ ਹੈਦਰ, ਜਿਸ ਨੇ ਗਲਤੀ ਨਾਲ 31ਦਸੰਬਰ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ਪਾਰ ਕਰ ਲਈ ਸੀ, ਨੂੰ ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਹਵਾਲੇ ਕਰ ਦਿੱਤਾ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 


Related Posts

0 Comments

    Be the one to post the comment

Leave a Comment