International

ਸਿਮਰਜੀਤ ਬੈਂਸ ਸਣੇ 30 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਜਾਣੋ ਪੂਰਾ ਮਾਮਲਾ

    13 August 2020

ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਨਾਲ ਬੀਤੇ ਦਿਨੀਂ ਹੋਈ ਕੁੱਟਮਾਰ ਦੇ ਮਾਮਲੇ 'ਚ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣਾ ਹੁਣ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਲੁਧਿਆਣਾ ਪੁਲਸ ਵੱਲੋਂ ਸਿਮਰਜੀਤ ਬੈਂਸ, ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਅਤੇ ਸੰਨੀ ਕੈਂਥ ਸਣੇ 30 ਲੋਕਾਂ 'ਤੇ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਣ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਸਿਰਫ਼ ਇੰਨਾ ਹੀ ਨਹੀਂ, ਧਰਨੇ ਦੌਰਾਨ ਡਿਊਟੀ ਦੇ ਰਹੇ 6 ਪੁਲਸ ਮੁਲਾਜ਼ਮਾਂ ਦੇ ਪਾਜ਼ੇਟਿਵ ਪਾਏ ਜਾਣ ਮਗਰੋਂ ਹੁਣ ਮੁਕੱਦਮੇ 'ਚ ਦਰਜ ਸਾਰੇ ਹੀ ਲੋਕਾਂ ਨੂੰ ਕੋਰੋਨਾ ਟੈਸਟ ਵੀ ਕਰਵਾਉਣਾ ਪਵੇਗਾ। ਲੁਧਿਆਣਾ ਡਵੀਜ਼ਨ-ਨੰਬਰ 5 ਦੀ ਐਸ. ਐੱਚ. ਓ. ਰਿਚਾ ਰਾਣੀ ਨੇ ਦੱਸਿਆ ਕਿ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਰਕੇ ਬੈਂਸ ਅਤੇ ਉਨ੍ਹਾਂ ਦੇ ਸਮਰਥੱਕਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮੁਕੱਦਮੇ 'ਚ ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਸਣੇ ਜਿੰਨੇ ਲੋਕਾਂ ਦੇ ਨਾਂ ਦਰਜ ਹਨ, ਉਨ੍ਹਾਂ ਸਭ ਨੂੰ ਹੁਣ ਕੋਰੋਨਾ ਟੈਸਟ 2 ਦਿਨਾਂ 'ਚ ਕਰਵਾਉਣਾ ਪਵੇਗਾ ਨਹੀਂ ਤਾਂ ਪੁਲਸ ਜ਼ਬਰੀ ਇਨ੍ਹਾਂ ਲੋਕਾਂ ਦਾ ਕੋਰੋਨਾ ਟੈਸਟ ਕਰਵਾਏਗੀ।

Related Posts

0 Comments

    Be the one to post the comment

Leave a Comment