International

ਪੰਜਾਬ ਕੈਬਨਿਟ 'ਚ 'ਨਵਜੋਤ ਸਿੱਧੂ' ਦੀ ਵਾਪਸੀ ਟਲੀ, ਕਰਨੀ ਪਵੇਗੀ ਹੋਰ ਉਡੀਕ

    11 December 2020

 ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੈਬਨਿਟ 'ਚ ਵਾਪਸੀ ਟਲ ਗਈ ਹੈ। ਨਵਜੋਤ ਸਿੱਧੂ ਨੂੰ ਕੈਬਨਿਟ 'ਚ ਸ਼ਾਮਲ ਹੋਣ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ। ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਜਨਰਲ ਸਕੱਤਰ ਸੂਬਾ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਹਾਲਾਤ 'ਤੇ ਵੀ ਚਰਚਾ ਕੀਤੀ।ਰਾਵਤ ਦਾ ਕਹਿਣਾ ਹੈ ਕਿ ਦੋਹਾਂ ਆਗੂਆਂ ਵਿਚਕਾਰ ਚੰਗੇ ਮਾਹੌਲ 'ਚ ਗੱਲਬਾਤ ਹੋ ਗਈ ਹੈ ਅਤੇ ਦੋਵੇਂ ਹੀ ਸੁਲਝੇ ਹੋਏ ਆਗੂ ਹਨ। ਹਰੀਸ਼ ਰਾਵਤ ਵੱਲੋਂ ਸੰਕੇਤ ਦਿੱਤੇ ਗਏ ਹਨ ਕਿ ਹੁਣ ਜੋ ਕੁੱਝ ਵੀ ਹੋਵੇਗਾ, ਉਹ ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਹੀ ਹੋਵੇਗਾ।

ਦੱਸ ਦੇਈਏ ਕਿ ਪਹਿਲਾਂ ਨਵਜੋਤ ਸਿੱਧੂ ਦੇ ਦਸੰਬਰ ਦੇ ਦੂਜੇ ਹਫ਼ਤੇ 'ਚ ਕੈਬਨਿਟ 'ਚ ਵਾਪਸੀ ਦੀ ਉਮੀਦ ਸੀ ਪਰ ਹੁਣ ਕਿਸਾਨ ਅੰਦੋਲਨ ਕਾਰਨ ਅਜਿਹਾ ਨਹੀਂ ਹੋ ਸਕਿਆ ਹੈ।

ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੀ ਕਾਂਗਰਸ ਕਿਸੇ ਵੀ ਹਾਲ 'ਚ ਲੋਕਾਂ ਦਾ ਧਿਆਨ ਹਟਾਉਣਾ ਨਹੀਂ ਚਾਹੁੰਦੀ, ਜਿਸ ਕਾਰਨ ਪਾਰਟੀ ਵੱਲੋਂ ਆਪਣੀਆਂ ਕਈ ਸਿਆਸੀ ਸਰਗਰਮੀਆਂ ਨੂੰ ਰੋਕ ਕੇ ਰੱਖਿਆ ਗਿਆ ਹੈ। 

Related Posts

0 Comments

    Be the one to post the comment

Leave a Comment