International

ਪੰਜਾਬ 'ਚ ਮੁੜ ਦੌੜਨਗੀਆਂ 'ਰੇਲਾਂ', ਰੇਲ ਮੰਤਰੀ ਨੇ ਕੀਤਾ ਟਵੀਟ

    23 November 2020

ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਠੱਪ ਹੋਈ ਰੇਲ ਸੇਵਾ ਅੱਜ ਮੁੜ ਬਹਾਲ ਹੋ ਸਕਦੀ ਹੈ। ਇਸ ਸਬੰਧੀ ਰੇਲ ਮੰਤਰੀ ਪਿਯੂਸ਼ ਗੋਇਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ।ਰੇਲ ਮੰਤਰੀ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਪੰਜਾਬ 'ਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਸਟੇਸ਼ਨਾਂ 'ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ 'ਤੇ ਭਾਰਤੀ ਰੇਲਵੇ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਜਾ ਰਿਹਾ ਹੈ।ਪਿਯੂਸ਼ ਗੋਇਲ ਨੇ ਲਿਖਿਆ ਕਿ ਪਿਛਲੇ ਕਈ ਦਿਨਾਂ ਤੋਂ ਟਰੇਨਾਂ ਦਾ ਸੰਚਾਲਨ 'ਚ ਬਣਿਆ ਹੋਇਆ ਗਤੀਰੋਧ ਦੂਰ ਹੋਣ ਨਾਲ ਮੁਸਾਫ਼ਰਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਲਾਭ ਹੋਵੇਗਾ।


Related Posts

0 Comments

    Be the one to post the comment

Leave a Comment