International

ਸਾਈਪ੍ਰਸ 'ਚ ਫਸੇ ਨੌਜਵਾਨਾਂ ਦੀ ਵਤਨ ਵਾਪਸੀ ਲਈ ਬੀਬਾ ਬਾਦਲ ਵਲੋਂ ਕੀਤੇ ਯਤਨ ਰੰਗ ਲਿਆਏ

    11 July 2020

ਸਾਈਪ੍ਰਸ 'ਚ ਫਸੇ ਪੰਜਾਬੀ ਭੈਣ-ਭਰਾਵਾਂ ਨੂੰ ਵਾਪਸ ਵਤਨ ਲਿਆਉਣ ਸਬੰਧੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਦਲ ਵਲੋਂ ਕੀਤਾ ਗਿਆ ਯਤਨ ਰੰਗ ਲਿਆਇਆ। ਇਸ ਤਹਿਤ ਪਹਿਲੀ ਉਡਾਣ ਰਾਹੀਂ ਬਹੁ-ਗਿਣਤੀ ਪੰਜਾਬੀ ਭੈਣ-ਭਰਾ 15 ਜੁਲਾਈ ਨੂੰ ਵਾਪਸ ਘਰ ਪਹੁੰਚਣਗੇ। ਇਥੇ ਦੱਸਣਯੋਗ ਹੈ ਕਿ ਸਾਈਪ੍ਰਸ ਵਿਚ ਫਸੇ 120 ਪੰਜਾਬੀ ਨੌਜਵਾਨਾਂ ਦਾ ਮਾਮਲਾ ਯੂਥ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੁਮਾਣਾ ਦੇ ਵਿਸ਼ੇਸ਼ ਯਤਨਾਂ ਸਦਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਧਿਆਨ ਵਿਚ ਲਿਆਂਦਾ ਸੀ ਅਤੇ ਸਾਈਪ੍ਰਸ 'ਚ ਫਸੇ ਇਨ੍ਹਾਂ ਨੌਜਵਾਨਾਂ ਦੇ ਪਰਵਾਰਿਕ ਮੈਂਬਰਾਂ ਨੂੰ ਬੀਬਾ ਬਾਦਲ ਨਾਲ ਮਿਲਾਇਆ ਸੀ, ਜਿਨ੍ਹਾਂ ਆਪਣੇ ਬੱਚਿਆਂ ਦੇ ਮੁਸ਼ਕਲ ਹਾਲਤਾਂ ਤੋਂ ਉੁਨ੍ਹਾਂ ਨੂੰ ਜਾਣੂੰ ਕਰਵਾਇਆ ਸੀ।ਜਿਸ 'ਤੇ ਮਾਮਲੇ ਦੀ ਸੰਜੀਦਗੀ ਨੂੰ ਦੇਖ ਦੇ ਹੋਏ ਬੀਬਾ ਬਾਦਲ ਵਲੋਂ ਇਸ ਸਬੰਧ ਵਿਚ ਵਿਦੇਸ਼ ਮੰਤਰੀ ਡਾ.ਐੱਸ.ਜੈ. ਸ਼ੰਕਰ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਲਿਆਉਣ ਦੀ ਬੇਨਤੀ ਕੀਤੀ, ਜਿਨ੍ਹਾਂ ਤਰੁੰਤ ਕਾਰਵਾਈ ਕਰਦਿਆਂ ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਨੂੰ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਭੇਜਣ ਲਈ ਜਲਦ ਢੁੱਕਵੇਂ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ ਅਤੇ ਇਸ ਮੰਤਵ ਲਈ ਵਿਸ਼ੇਸ਼ ਹਵਾਈ ਉਡਾਣ ਦਾ ਪ੍ਰਬੰਧ ਸੰਭਵ ਬਣਾਇਆ ਜਾਵੇ ਤਾਂ ਜੋ ਸਾਈਪ੍ਰਸ ਵਿਚ ਭਾਰੀ ਔਕੜਾਂ 'ਚ ਘਿਰੇ ਸਾਰੇ ਪੰਜਾਬੀਆਂ ਨੂੰ ਭਾਰਤ ਲਿਆਂਦਾ ਜਾਵੇ। ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਇਸ ਮਾਮਲੇ ਨੂੰ ਪੂਰੇ-ਜ਼ੋਰਦਾਰ ਢੰਗ ਨਾਲ ਉਠਾਉਣ ਅਤੇ ਨੌਜਵਾਨਾਂ ਦੀ ਵਤਨ ਵਾਪਸੀ ਲਈ ਕੀਤੇ ਉਪਰਾਲਿਆਂ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਵਿਦੇਸ਼ ਮੰਤਰੀ ਡਾ.ਐੱਸ ਜੈ ਸ਼ੰਕਰ, ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਅਤੇ ਸੂਬਾ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੁਮਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ।


Related Posts

0 Comments

    Be the one to post the comment

Leave a Comment