International

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ

    17 August 2020

ਬੀਤੇ ਦਿਨ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਮਾਨਸਾ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਮੌਕੇ 'ਤੇ ਮੰਤਰੀ ਜੀ ਸਟੇਜ 'ਤੇ ਕੋਰੋਨਾ ਤੋਂ ਬਚਣ ਲਈ ਸਰਕਾਰ ਦੇ ਨਿਯਮਾਂ ਦੇ ਪਾਲਣ ਕਰਨ ਲਈ ਗੁਹਾਰ ਲਗਾਉਂਦੇ ਰਹੇ ਅਤੇ ਖ਼ੁਦ ਬਿਨਾਂ ਮਾਸਕ ਪਾਏ ਸਾਰੇ ਪ੍ਰੋਗਰਾਮ ਕਰਦੇ ਰਹੇ, ਜਦਕਿ ਖ਼ੁਦ ਉਹ ਦੱਸ ਰਹੇ ਹਨ ਕਿ ਉਨ੍ਹਾਂ ਦਾ 3 ਦਿਨ ਤੋਂ ਗਲਾ ਠੀਕ ਨਹੀਂ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਮੰਤਰੀ ਜੀ ਇਸ ਮਹਾਮਾਰੀ ਨੂੰ ਰੋਕਣ ਲਈ ਕਿੰਨੇ ਗੰਭੀਰ ਹਨ।ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ। ਉਹ ਉਦਘਾਟਨ ਕਰਨ ਲਈ ਜ਼ਿਲ੍ਹੇ ਦੇ ਪਿੰਡ ਕੋਟੜਾ ਗਏ, ਉੱਥੇ ਸਕੂਲੀ ਬੱਚਿਆਂ ਨੂੰ ਟੋਫੀਆਂ ਵੰਡੀਆਂ ਅਤੇ ਸਕੂਲ 'ਚ ਪਹਿਲੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੇ ਬਾਅਦ ਉਹ ਮਨੀਸ਼ ਭਰਾ ਦੇ ਘਰ ਵੀ ਗਏ, ਜਿੱਥੇ ਉਹ ਕਈ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਮਿਲ ਕੇ ਚੰਡੀਗੜ੍ਹ ਰਵਾਨਾ ਹੋ ਗਏ।

ਦੱਸ ਦੇਈਏ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਫਿਲਹਾਲ ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਜ਼ਿਲ੍ਹੇ ਦੇ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। 


Related Posts

0 Comments

    Be the one to post the comment

Leave a Comment