International

ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਗੈਰ ਕਿਸੇ ਨੂੰ ਵੀ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ- ਗਿਆਨੀ ਹਰਪ੍ਰੀਤ ਸਿੰਘ

    14 August 2020

 ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਕਿਸੇ ਨੂੰ ਵੀ ਇਜਾਜ਼ਤਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੱਤਰੇਤ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਸਹਾਇਕ ਨੇ ਕੀਤਾ। ਉਨ੍ਹਾਂ ਸਿੰਘ ਸਾਹਿਬ ਵਲੋਂ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ ਪਰ ਗੁਰੂ ਸਾਹਿਬ ਦੇ ਸਤਿਕਾਰ ਦੇ ਨਾਂ 'ਤੇ ਕੁਝ ਵਿਅਕਤੀਆਂ ਵਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਉੱਚਿਤ ਨਹੀਂ ਹੈ। ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਦੇ ਖਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ, ਹੁਸ਼ਿਆਰਪੁਰ ਦੇ ਇਕ ਰਿਟਾਇਰ ਅੰਮ੍ਰਿਤਧਾਰੀ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਜ਼ਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧੱਕੇ ਨਾਲ ਚੁੱਕ ਕੇ ਲਿਜਾਣ ਦਾ ਸਿੰਘ ਸਾਹਿਬ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਸੰਗਤਾਂ ਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ ਹੈ। ਜੇਕਰ ਕਿਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ 'ਚ ਘਾਟ ਹੈ ਤਾਂ ਸੰਗਤਾਂ ਨੂੰ ਉਸ ਸਬੰਧੀ ਪਿਆਰ ਨਾਲ ਗੁਰਮਤਿ ਦੀ ਰੌਸ਼ਨੀ 'ਚ ਸਮਝਾਇਆ ਜਾਵੇ।


Related Posts

0 Comments

    Be the one to post the comment

Leave a Comment