International

ਦਲਿਤ ਵਿਦਿਆਰਥੀਆਂ ਨੂੰ ਕੈਪਟਨ ਦੀ ਵੱਡੀ ਸੌਗਾਤ

    31 October 2020

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਭਗਵਾਨ ਵਾਲਮੀਕਿ ਜੈਯੰਤੀ ਮੌਕੇ 'ਤੇ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਂਚ ਕੀਤੀ ਗਈ ਹੈ।ਕੈਪਟਨ ਵੱਲੋਂ ਵਰਚੁਅਲ ਸਮਾਗਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਇਸ ਦੇ ਨਾਲ ਹੀ ਆਈ. ਟੀ. ਆਈ. ਰਾਮਤੀਰਥ ਦਾ ਵੀ ਉਦਘਾਟਨ ਕੀਤ ਗਿਆ। ਇਸ ਦੇ ਨਾਲ ਹੀ ਕੈਪਟਨ ਵੱਲੋਂ 55 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਵੀ ਉਦਘਾਟਨ ਕੀਤੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਵਾਸੀਆਂ ਭਗਵਾਨ ਵਾਲਮੀਕਿ ਜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਇਸ ਕਰਕੇ ਲਾਂਚ ਕੀਤੀ ਗਈ ਹੈ ਕਿਉਂਕਿ ਜਿਹੜੀ ਕੇਂਦਰ ਸਰਕਾਰ ਵੱਲੋਂ ਲਾਂਚ ਕੀਤੀ ਗਈ ਸੀ, ਉਹ ਬੰਦ ਕਰ ਦਿੱਤੀ ਗਈ ਹੈ।ਇਸ ਸਕੀਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਕੋਈ ਵੀ ਫ਼ੀਸ ਦੇਣ ਦੀ ਲੋੜ ਨਹੀਂ ਹੋਵੇਗੀ। ਇਸ ਸਕੀਮ ਦੇ ਨਾਲ ਦਲਿਤ ਵਿਦਿਆਰਥੀਆਂ ਨੂੰ 3 ਲੱਖ ਦੇ ਕਰੀਬ ਦਾ ਫਾਇਦਾ ਹੋਵੇਗਾ। ਇਹ ਯੋਜਨਾ ਸਿਰਫ਼ ਸਰਕਾਰੀ ਹੀ ਨਹੀਂ ਸਗੋਂ ਪ੍ਰਾਈਵੇਟ ਕਾਲਜਾਂ 'ਚ ਵੀ ਲਾਗੂ ਹੋਵੇਗੀ।Related Posts

0 Comments

    Be the one to post the comment

Leave a Comment