International

ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

    12 January 2021

ਮੰਤਰੀ ਮੰਡਲ ਨੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਇਸ ਨਾਲ ਖੜ੍ਹੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਹੋ ਸਕੇਗਾ। ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਰਕਾਰੀ ਖਜ਼ਾਨੇ ’ਤੇ 121.06 ਕਰੋੜ ਰੁਪਏ ਦਾ ਵਿੱਤੀ ਬੋਝ ਪਏਗਾ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਯੋਜਨਾ 1 ਫਰਵਰੀ, 2021 ਤੋਂ ਪੂਰੇ ਰਾਜ ’ਚ ਲਾਗੂ ਕੀਤੀ ਜਾਏਗੀ, ਜਿਸ ਤਹਿਤ ਸਾਰੇ ਕਾਰੋਬਾਰੀ ਜਿਨ੍ਹਾਂ ਦੀਆਂ ਅਸੈਸਮੈਂਟਸ 31 ਦਸੰਬਰ, 2020 ਤੱਕ ਕੀਤੀਆਂ ਜਾ ਚੁੱਕੀਆਂ ਹਨ, ਉਹ 30 ਅਪ੍ਰੈਲ ਤੱਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫਾਰਮ ਜਿਵੇਂ ਸੀ-ਫਾਰਮ ਵੀ ਜਮ੍ਹਾਂ ਕਰਵਾ ਸਕਦਾ ਹੈ ਜੋ ਕਿ ਅਸੈਸਮੈਂਟ ਦੇ ਸਮੇਂ ਐਪਲੀਕੇਸ਼ਨ ਫਾਰਮ ਦੇ ਨਾਲ ਨਹੀਂ ਦਿੱਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ-ਅਸੈਸਮੈਂਟ ਕਰਨੀ ਹੋਵੇਗੀ ਅਤੇ ਨਿਪਟਾਰੇ ਦੇ ਨਤੀਜੇ ਵਜੋਂ ਦੇਣਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮ੍ਹਾਂ ਕਰਵਾਉਣੇ ਹੋਣਗੇ। ਸਬੰਧਤ ਵਾਰਡ ਇੰਚਾਰਜ ਨਿਪਟਾਰੇ ਦਾ ਹੁਕਮ ਜਾਰੀ ਕਰੇਗਾ, ਜਿਸ ਨੂੰ ਕਿਸੇ ਵੀ ਤਰ੍ਹਾਂ ਦੀ ਸਮੀਖਿਆ ਜਾਂ ਸੁਧਾਈ ਦੇ ਤੌਰ ’ਤੇ ਦੁਬਾਰਾ ਨਹੀਂ ਖੋਲ੍ਹਿਆ ਜਾਵੇਗਾ।ਵਿੱਤੀ ਸਾਲ 2013-14 ਲਈ 47,627 ਕਾਰੋਬਾਰੀਆਂ ਦੀਆਂ ਅਸੈਸਮੈਂਟਸ ਤਿਆਰ ਕੀਤੀਆਂ ਗਈਆਂ। ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਾਲ 2013-14 ਲਈ ਕੀਤੀਆਂ ਅਸੈਸਮੈਂਟਸ ਵਿੱਚ, ਇਕ ਲੱਖ ਰੁਪਏ ਤੱਕ ਦੀ ਮੰਗ ਵਾਲੇ 40,000 ਤੋਂ ਵੱਧ ਕਾਰੋਬਾਰੀਆਂ ਨੂੰ ਟੈਕਸ ਵਿੱਚ 90% ਦੀ ਛੋਟ ਅਤੇ ਵਿਆਜ ਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ। ਉਨ੍ਹਾਂ ਨੂੰ ਬਕਾਇਆ ਟੈਕਸ ਦੀ ਸਿਰਫ਼ 10 ਫੀਸਦੀ ਅਦਾਇਗੀ ਅਤੇ ਵਿਆਜ ਤੇ ਜੁਰਮਾਨੇ ਦੀ ਜ਼ੀਰੋ ਕੀਮਤ ਅਦਾ ਕਰਨ ਦੀ ਜ਼ਰੂਰਤ ਹੋਵੇਗੀ। ਇਸ ਤਰ੍ਹਾਂ ਇਨ੍ਹਾਂ 40,000 ਤੋਂ ਵੱਧ ਕਾਰੋਬਾਰੀਆਂ ਨੂੰ 90.52 ਕਰੋੜ ਰੁਪਏ ਦੀ ਕੁੱਲ ਮੰਗ ਦੇ ਮੁਕਾਬਲੇ ਸਿਰਫ਼ 6.70 ਕਰੋੜ ਰੁਪਏ ਜਮ੍ਹਾਂ ਕਰਵਾਉਣੇ ਪੈਣਗੇ। ਇਸ ਤੋਂ ਇਲਾਵਾ ਸਾਲ 2013-14 ਲਈ ਕੀਤੀਆਂ ਅਸੈਸਮੈਂਟਸ ਵਿਚ ਇਕ ਤੋਂ ਪੰਜ ਲੱਖ ਰੁਪਏ ਦੀ ਮੰਗ ਵਾਲੇ 4755 ਕਾਰੋਬਾਰੀਆਂ ਨੂੰ ਵਿਆਜ ਅਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ।ਇਸੇ ਤਰ੍ਹਾਂ 2005-06 ਤੋਂ 2012-13 ਦੇ ਵਿੱਤੀ ਸਾਲਾਂ ਨਾਲ ਸਬੰਧਤ 7004 ਮਾਮਲਿਆਂ ਵਿਚ ਮੰਗੇ ਗਏ ਬਕਾਏ ਵੱਖ-ਵੱਖ ਕਾਰਨਾਂ ਕਰਕੇ ਲੰਬਿਤ ਪਏ ਹਨ। ਇਸ ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਇਨ੍ਹਾਂ ਕੇਸਾਂ ਵਿਚੋਂ 4037 ਮਾਮਲਿਆਂ ਵਿਚ ਕਾਰੋਬਾਰੀਆਂ ਨੂੰ 90% ਟੈਕਸ ਛੋਟ ਅਤੇ ਵਿਆਜ ਅਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ। ਉਨ੍ਹਾਂ ਨੂੰ 9 ਕਰੋੜ ਰੁਪਏ ਦੀ ਬਕਾਇਆ ਮੰਗ ਦੇ ਨਿਪਟਾਰੇ ਲਈ ਸਿਰਫ਼ 51 ਲੱਖ ਰੁਪਏ ਜਮਾਂ ਕਰਵਾਉਣੇ ਪੈਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਸਾਲ 2005-06 ਤੋਂ 2012-13 ਦੇ 763 ਹੋਰ ਮਾਮਲਿਆਂ ਵਿਚ ਮੁਕੱਦਮੇ ਦੀ ਕਾਰਵਾਈ ਮੁਕੰਮਲ ਹੋਣ ਦੀ ਉਮੀਦ ਹੈ ਕਿਉਂਕਿ ਇਨ੍ਹਾਂ ਮਾਮਲਿਆਂ ਵਿਚ ਕਾਰੋਬਾਰੀਆਂ ਨੂੰ ਵਿਆਜ ਅਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ।



Related Posts

0 Comments

    Be the one to post the comment

Leave a Comment