International

SGPC ਨੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਹ ਕੀਤੇ ਬੰਦ

    15 September 2020

 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਰੋਸ ਵੱਧਦਾ ਜਾ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਵਲੋਂ ਬੀਤੇ ਦਿਨ ਤੋਂ ਲਾਇਆ ਗਿਆ ਮੋਰਚਾ ਅੱਜ ਵੀ ਉਸੇ ਤਰ੍ਹਾਂ ਜਾਰੀ ਸੀ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਤਾਨਾਸ਼ਾਹੀ ਰਵੱਈਆ ਵੇਖਣ ਨੂੰ ਮਿਲਿਆ। ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਅਟੱਲ ਸਾਹਿਬ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨੇੜੇ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ 'ਤੇ  ਬੈਰੀਗੇਟ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਗਤਾਂ ਦਾ ਵੀ ਆਉਣਾ-ਜਾਣਾ ਬੰਦ ਕਰ ਦਿੱਤਾ ਗਿਆ ਹੈ। ਉਥੇ ਮੌਜੂਦ ਜਥੇਬੰਦੀਆਂ ਸਮੇਤ ਮੀਡੀਆ ਕਰਮੀਆਂ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਜਥੇਬੰਦੀਆਂ ਨੂੰ ਬੰਦੀ ਵੀ ਬਣਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ ਪਰ ਸ਼੍ਰੋਮਣੀ ਕਮੇਟੀ ਵਲੋਂ ਅੰਦਰ ਜਾਣ ਵਾਲੇ ਸਾਰਿਆਂ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਕਾਰਨ ਸੰਗਤਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਸਾਰੀ ਦੁਨੀਆ 'ਚ ਸ਼੍ਰੋਮਣੀ ਕਮੇਟੀ ਦਾ ਵਿਰੋਧ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਇਹ ਤਾਨਾਸ਼ਾਹੀ ਨੀਤੀ ਬਹੁਤ ਗ਼ਲਤ ਹੈ।

Related Posts

0 Comments

    Be the one to post the comment

Leave a Comment