International

ਸੁਨੀਲ ਜਾਖ਼ੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਖ਼ਾਸ ਅਪੀਲ

    18 December 2020

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖ਼ੜ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਚਿੱਠੀ ਲਿਖੀ ਗਈ þ, ਜਿਸ ’ਚ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਚ ਕਾਂਗਰਸੀ ਵਿਧਾਇਕਾਂ ਨੂੰ ਸਹਿਯੋਗ ਕਰਨ ਲਈ ਖ਼ਾਸ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਭਾਜਪਾ ਦੀ ਅਲੋਚਨਾ ਕਰਦੇ ਹੋਏ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਵਿਰੋਧ ਦੀ ਹਰ ਆਵਾਜ਼ ਦੱਬੀ ਜਾ ਰਹੀ ਹੈ ਅਤੇ ਜਿਸ ਕਾਰਨ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾਇਆ ਜਾ ਰਿਹਾ।ਲਿਖੀ ਚਿੱਠੀ ’ਚ ਸੁਨੀਲ ਜਾਖ਼ੜ ਨੇ ਕਿਹਾ ਕਿ ਇਸ ਸਮੇਂ ਸਾਡਾ ਮੁਲਕ ਬਹੁਤ ਹੀ ਮੁਸ਼ਕਿਲ ਦੇ ਦੌਰ ’ਚੋਂ ਲੰਘਦਾ ਪਿਆ ਹੈ। ਕੇਂਦਰ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਸੰਘੀ ਢਾਂਚਾ ਖ਼ਤਰੇ ’ਚ þ। ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਕਿਸਾਨ ਸੰਘਰਸ਼ ਕਰਦੇ ਹੋਏ ਦਿੱਲੀ ਦੀਆਂ ਸੜਕਾਂ ’ਤੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਹੁਣ ਵਿਰੋਧ ਦੀ ਹਰ ਆਵਾਜ਼ ਦਬਾਉਣ ਲਈ ਸੰਸਦ ਦਾ ਸਰਦ ਰੁੱਤ ਇਜਲਾਸ ਵੀ ਨਾ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। ਜਾਖ਼ੜ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਬਹੁਤ ਹੀ ਵੱਧ ਜਾਂਦੀ ਹੈ। ਕਾਂਗਰਸ ਪਾਰਟੀ ਦਾ ਲੰਬਾ ਇਤਿਹਾਸ ਰਿਹਾ þ, ਜਿਸ ਨੇ ਦੇਸ਼ ਦੇ ਆਜ਼ਾਦੀ ਘੁਲਾਟੀਏ ਤੋਂ ਲੈ ਕੇ ਨਵੇਂ ਭਾਰਤ ਦੇ ਨਿਰਮਾਣ ’ਚ ਹਰੇਕ ਪੱਧਰ ’ਤੇ ਆਪਣੀ ਭੂਮਿਕਾ ਨਿਭਾਈ ਹੈ। ਹੁਣ ਫਿਰ ਪਾਰਟੀ ’ਤੇ ਜ਼ਿੰਮੇਵਾਰੀ ਆ ਪਈ þ ਕਿ ਪਾਰਟੀ ਦੇਸ਼ ਦੀ ਲੋਕਤੰਤਰ ਕਦਰਾਂ ਕੀਮਤਾਂ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਵੇ। ਇਸ ਲਈ ਕਾਂਗਰਸ ਪਾਰਟੀ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢਿਆ ਹੋਇਆ ਹੈ, ਉਥੇ ਹੀ ਸਾਡੇ ਸੰਸਦਾਂ ਵੱਲੋਂ ਜੰਤਰ-ਮੰਤਰ ਦਿੱਲੀ ਵਿਥੇ ਧਰਨਾ ਦੇ ਕੇ ਸੰਸਦ ਦਾ ਸੀਤਕਾਲੀਨ ਸੈਸ਼ਲ ਬੁਲਾਏ ਜਾਣ ਦੀ ਮੰਗ ਉਠਾਈ ਜਾ ਰਹੀ ਹੈ। 

ਸੁਨੀਲ ਜਾਖ਼ੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਅਪੀਲ ਕਰਦੇ ਕਿਹਾ ਕਿ ਸਾਰੇ ਵਿਧਾਇਕ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਪਾਰਲੀਮੈਂਟ ਦਾ ਸੈਸ਼ਨ ਬੁਲਾਉਣ ਦੀ ਮੰਗ ਦੇ ਹੱਕ ’ਚ ਪਾਰਟੀ ਵਿਧਾਇਕ ਦਿੱਲੀ ਵਿਖੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ’ਚ ਵਾਰੀ-ਵਾਰੀ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਜ਼ਰੂਰ ਲਵਾਉਣ।  

Related Posts

0 Comments

    Be the one to post the comment

Leave a Comment