International

ਮੁੱਕੀ ਉਡੀਕ : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਇੰਝ ਕਰੋ ਚੈੱਕ

    21 July 2020

 ਪੰਜਾਬ 'ਚ 12ਵੀਂ ਜਮਾਤ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਉਡੀਕ ਮੁੱਕ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਬੰਧੀ ਸਕੂਲ ਸਿੱਖਿਆ ਮਹਿਕਮੇ ਦੇ ਸਕੱਤਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਸਾਲ 2,89,810 ਪ੍ਰੀਖਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਸਿੱਖਿਆ ਬੋਰਡ ਵੱਲੋਂ ਕਰੀਬ 1950 ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਜ਼ਿਕਰਯੋਗ ਹੈ ਕਿ ਇਸ ਸਾਲ ਕੋਰੋਨਾ ਦੇ ਚੱਲਦਿਆਂ ਸਿਰਫ ਤਿੰਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੀ ਹੋ ਸਕੀਆਂ ਸਨ ਅਤੇ ਬੋਰਡ ਨੂੰ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਰੱਦ ਕਰਨੀਆਂ ਪਈਆਂ ਸਨ। ਬੋਰਡ ਵੱਲੋਂ ਇਸ ਵਾਰ ਕਿਸੇ ਤਰ੍ਹਾਂ ਦੀ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ। ਬੋਰਡ ਵੱਲੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਪੁਰਸਕਾਰ ਦਿੱਤੇ ਜਾਂਦੇ ਸਨ, ਜੋ ਇਸ ਵਾਰ ਨਹੀਂ ਦਿੱਤੇ ਜਾਣਗੇ।

ਸਭ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਜਾਓ।
ਇੱਥੇ ਹੁਣ PSEB Class 12th Result 2020 ਦੇ ਲਿੰਕ 'ਤੇ ਕਲਿੱਕ ਕਰੋ।
ਕਲਿੱਕ ਕਰਨ ਤੋਂ ਬਾਅਦ ਤੁਹਾਡੇ ਸਾਹਮਣੇ ਇਕ ਨਵਾਂ ਪੇਜ਼ ਖੁੱਲ੍ਹ ਜਾਵੇਗਾ। ਇਸ 'ਚ ਜੋ ਵੀ ਜਾਣਕਾਰੀ ਮੰਗੀ ਜਾਵੇ, ਉਸ ਨੂੰ ਭਰ ਦਿਓ।
ਇਸ ਤੋਂ ਬਾਅਦ ਸਬਮਿਟ ਕਰ ਦਿਓ। ਹੁਣ ਨਤੀਜਾ ਤੁਹਾਡੇ ਸਾਹਮਣੇ ਹੋਵੇਗਾ।
ਨਤੀਜੇ ਦਾ ਪ੍ਰਿੰਟ ਆਊਟ ਵੀ ਲਿਆ ਜਾ ਸਕਦਾ ਹੈ।

ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ਫਿਲਹਾਲ ਡਾਊਨ ਹੋ ਗਈ ਹੈ। ਅਜਿਹੇ 'ਚ ਵਿਦਿਆਰਥੀਆਂ ਨੂੰ ਨਤੀਜਾ ਚੈੱਕ ਕਰਨ ਲਈ ਥੋੜ੍ਹੀ ਉਡੀਕ ਕਰਨੀ ਪੈ ਸਕਦੀ ਹੈ। ਅਸਲ 'ਚ ਕਈ ਵਾਰ ਨਤੀਜਾ ਜਾਰੀ ਹੋਣ ਤੋਂ ਬਾਅਦ ਲੋਡ ਵੱਧਣ ਕਾਰਨ ਨਤੀਜੇ ਚੈੱਕ ਕਰਨ 'ਚ ਦੇਰ ਹੋ ਜਾਂਦੀ ਹੈ, ਇਸ ਲਈ ਵਿਦਿਆਰਥੀਆਂ ਨੂੰ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ।

Related Posts

0 Comments

    Be the one to post the comment

Leave a Comment