International

ਲੁਧਿਆਣਾ 'ਚ ਬਸਪਾ ਤੇ ਭਾਜਪਾ ਦੇ ਵਰਕਰ ਆਪਸ 'ਚ ਭਿੜੇ

    24 October 2020

ਲੁਧਿਆਣਾ 'ਚ ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ ਹਨ। ਦਲਿਤ ਆਗੂਆਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਅੰਦੋਲਨ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਇਸ ਦਰਮਿਆਨ ਭਾਜਪਾ ਦਾ ਦਲਿਤ ਕਾਰਡ ਨਹੀਂ ਚੱਲਣ ਦਿੱਤਾ ਜਾਵੇਗਾ। ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਸ਼ਰਧਾਂਜਲੀ ਭੇਂਟ ਕਰਦੇ ਸਮੇਂ ਦੋਹਾਂ ਪਾਰਟੀਆਂ ਦੇ ਵਰਕਰ ਆਪਸ 'ਚ ਭਿੜ ਗਏ। ਇਸ ਦੌਰਾਨ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Related Posts

0 Comments

    Be the one to post the comment

Leave a Comment